ਰੋਸ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਲਿਆ ਹਿਰਾਸਤ ’ਚ

ਰੋਸ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਲਿਆ ਹਿਰਾਸਤ ’ਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ । ਲਖਮੀਪੁਰ ’ਚ ਵਾਪਰੀ ਘਟਨਾ ਦੇ ਵਿਰੋਧ ਵਜੋਂ ਰਾਜਪਾਲ ਦੀ ਰਿਹਾਇਸ਼ ਰਾਜ ਭਵਨ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੰਘ ਸਿੱਧੂੁ ਨੂੰ ਉਸਦੇ ਸਾਥੀਆਂ ਸਮੇਤ ਹਿਰਾਸਤ ’ਚ ਲੈ ਲਿਆ ਹੈ । ਇਸ ਤੋਂ ਇਲਾਵਾ ਪੁਲਿਸ ਨੇ ਕੁਝ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੀ ਹਿਰਾਸਤ ’ਚ ਲਿਆ। ਪੁਲਿਸ ਵੱਲੋਂ ਪਹਿਲਾਂ ਸਿੱਧੂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਸਿੱਧੂ ਨਾ ਮੰਨੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਤੇ ਉਸਦੇ ਸਾਥੀਆਂ ਨੂੰ ਹਿਰਾਸਤ ’ਚ ਲੈ ਲਿਆ ।

ਨਜਵੋਤ ਸਿੱਧੂ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੇ ਕਾਂਗਰਸੀ ਵਿਧਾਇਕ ਵੀ ਧਰਨੇ ’ਤੇ ਬੈਠੇ ਸਨ ਸਿੱਧੂ ਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਲਖੀਮਪੁਰ ਘਟਨਾ ’ਚ ਭਾਜਪਾ ਮੰਤਰੀ ਦੇ ਪੁੱਤਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲਣ ਵਾਲੇ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ