ਪੁਡੂਚੇਰੀ ਦੇ ਦੋ ਮੰਤਰੀ ਕੋਰੋਨਾ ਪਾਜ਼ਿਟਿਵ

0

ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੁਡੂਚੇਰੀ। ਪੁਡੂਚੇਰੀ ਸਰਕਾਰ ਦੇ ਦੋ ਕੈਬਨਿਟ ਮੰਤਰੀ ਕੰਡਾਸਾਮੀ ਤੇ ਕਮਲਾਕੰਨਨ ਕੋਰੋਨਾ ਪੀੜਤ ਪਾਏ ਗਏ। ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਲਿਖਿਆ, ”ਮੇਰੇ ਦੋ ਕੈਬਨਿਟ ਮੰਤਰੀ ਕੰਡਾਸਾਮੀ ਤੇ ਕਮਲਾਕੰਨਨ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਉਹ ਆਪਣੇ ਫਰਜ਼ਾਂ ਦੀ ਪਾਲਣਾ ਕਰਨ ਲਈ ਜਨਤਾ ਤੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰਦੇ ਰਹੇ। ਮੇਰੀ ਦੁਆ ਉਨ੍ਹਾਂ ਨਾਲ ਹੈ ਤੇ ਪਰਮਾਤਮਾ ਅੱਗੇ ਉਨ੍ਹਾਂ ਦੇ ਛੇਤੀ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਮੇਰਾ ਉਨ੍ਹਾਂ ਦੋਵਾਂ ਦੇ ਨਾਲ ਪਿਛਲੇ ਕੁਝ ਦਿਨ ਤੋਂ ਰਹੇ ਸਾਰੇ ਵਿਅਕਤੀਆਂ ਨੂੰ ਅਪੀਲ ਹੈ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ।”

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ