ਪੰਜਾਬ ਵਿਧਾਨ ਸਭਾ ਚੋਣਾਂ : ਕਿਸਾਨ ਆਗੂਆਂ ਦੇ ਚੋਣ ਲੜਨ ’ਤੇ ਕਈ ਕਿਸਾਨ ਜਥੇਬੰਦੀਆਂ ਹੋਈਆਂ ਨਾਰਾਜ਼

22 ਕਿਸਾਨ ਜਥੇਬੰਦੀਆਂ ਦੀ ਹਮਾਇਤ ਤੋਂ ਵੀ ਕੀਤਾ ਕਿਨਾਰਾ

  • ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਬੀਕੇਯੂ (ਲੱਖੋਵਾਲ) ਨੇ ਚੋਣ ਲੜਨ ਕੀਤੀ ਨਾਂਹ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੂਰੀ ਸਰਗਰਮ ਹਨ ਤੇ ਧੜਾ-ਧੜਾ ਆਪਣੇ ਉਮੀਦਵਾਰਾਂ ਦੇ ਐਲਾਨ ਕਰ ਰਹੇ ਹਨ। ਦੂਜੇ ਪਾਸੇ ਇਸ ਵਾਰ ਚੋਣਾਂ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਆਗੂ ਆਪਸ ’ਚ ਉਲਝਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕਿਸਾਨਾਂ ਨੂੰ ਵੱਡਾ ਝਟਕਾ ਲੱਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਬੀਕੇਯੂ (ਲੱਖੋਵਾਲ) ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ 15 ਜਨਵਰੀ ਦੀ ਮੀਟਿੰਗ ਵਿੱਚ ਚੋਣ ਲੜ ਰਹੀਆਂ 22 ਕਿਸਾਨ ਜਥੇਬੰਦੀਆਂ ਬਾਰੇ ਵੀ ਫੈਸਲਾ ਲਿਆ ਜਾਵੇਗਾ। ਇਹ ਕਿਸਾਨ ਆਗੂ ਹੁਣ ਫਰੰਟ ਦਾ ਹਿੱਸਾ ਨਹੀਂ ਬਣਨਗੇ। ਹਾਲਾਂਕਿ, ਉਨ੍ਹਾਂ ਦੀ ਯੂਨੀਅਨ ਕਿਸੇ ਹੋਰ ਨੁਮਾਇੰਦੇ ਰਾਹੀਂ ਅੰਦੋਲਨ ਵਿੱਚ ਰਹੇਗੀ ਜਾਂ ਨਹੀਂ, ਇਸ ਬਾਰੇ ਵੀ ਅੰਤਿਮ ਫੈਸਲਾ ਲਿਆ ਜਾਵੇਗਾ।

kisan

ਜਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਦੇ ਵੱਡੇ ਚਿਹਰੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਚੋਣ ਲੜ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਰਾਜੇਵਾਲ ਨੂੰ ਸੀਐਮ ਚਿਹਰਾ ਐਲਾਨ ਦਿੱਤਾ ਹੈ। ਹਾਲਾਂਕਿ, ਪਹਿਲਾਂ ਹੀ 32 ਵਿੱਚੋਂ 7 ਸੰਸਥਾਵਾਂ ਨੇ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ। ਜਿਨ੍ਹਾਂ ਤਿੰਨ ਕਿਸਾਨ ਜਥੇਬੰਦੀਆਂ ਨੂੰ ਉਹ ਹਮਾਇਤ ਦੇਣ ਦਾ ਦਾਅਵਾ ਕਰ ਰਿਹਾ ਸੀ, ਉਹ ਵੀ ਪਿੱਛੇ ਹਟਣ ਲੱਗ ਪਈਆਂ ਹਨ। ਜੇਕਰ ਕਿਸਾਨ ਜਥੇਬੰਦੀਆਂ ਇਸੇ ਤਰਾਂ ਪਿੱਛੇ ਹਟਣ ਲੱਗ ਗਈਆਂ ਤਾਂ ਕਿਸਾਨਾਂ ਦੀ ਰਾਹ ਸੌਖੀ ਨਹੀਂ ਹੋਵੇਗੀ। ਇਸ ਸਬੰਧੀ ਵੇਖਣਾ ਹੋਵੇਗੀ ਕਿ 15 ਜਨਵਰੀ ਨੂੰ ਹੋਣ ਵਾਲੀ ਮੀਟਿੰਗ ’ਚ ਕਿਸਾਨ ਆਗੂ ਕੀ ਫੈਸਲਾ ਲੈਂਦੇ ਹਨ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦਿੱਲੀ ਸਰਹੱਦ ’ਤੇ ਅੰਦੋਲਨ ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚੋਂ 22 ਕਿਸਾਨ ਜਥੇਬੰਦੀਆਂ ਨੇ ਸਾਂਝਾ ਸਾਂਝਾ ਮੋਰਚਾ ਬਣਾਇਆ ਹੈ। ਜਿਸ ਰਾਹੀਂ ਉਨ੍ਹਾਂ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਸ ਸਮੇਂ ਇਨ੍ਹਾਂ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਲੱਖੋਵਾਲ ਸਮੇਤ ਤਿੰਨ ਯੂਨੀਅਨਾਂ ਦਾ ਸਮਰਥਨ ਹੈ। ਉਹ ਆਪਣੇ ਸੰਵਿਧਾਨ ਵਿੱਚ ਸੋਧ ਕਰਕੇ ਖੁੱਲ੍ਹ ਕੇ ਇਕੱਠੇ ਹੋਣਗੇ। ਹਾਲਾਂਕਿ ਹੁਣ ਇਨ੍ਹਾਂ 2 ਯੂਨੀਅਨਾਂ ਨੇ ਇਸ ਤੋਂ ਇਨਕਾਰ ਕੀਤਾ ਹੈ।

ਓਧਰ ਬੀਕੇਵਾਈਯੂ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਅਸੀਂ ਨਾ ਤਾਂ ਚੋਣ ਲੜਾਂਗੇ ਅਤੇ ਨਾ ਹੀ ਕਿਸੇ ਨੂੰ ਸਮਰਥਨ ਦੇਵਾਂਗੇ। ਉਹ ਸੰਘਰਸ਼ ਰਾਹੀਂ ਮਸਲਿਆਂ ਦਾ ਹੱਲ ਕਰਵਾਉਂਦੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ