ਸੰਗਰੂਰ ’ਚ ਪੰਜਾਬ ਭਾਜਪਾ ਪ੍ਰਧਾਨ ਦਾ ਵਿਰੋਧ, ਕਿਸਾਨਾਂ ’ਤੇ ਲਾਠੀਚਾਰਜ

0

ਲਾਠੀਚਾਰਜ ’ਚ ਕਈ ਕਿਸਾਨ ਜ਼ਖ਼ਮੀ

ਸੰਗਰੂਰ, (ਗੁਰਪ੍ਰੀਤ ਸਿੰਘ) ਸੰਗਰੂਰ ’ਚ 32 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੀਟਿੰਗ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋਣ ਪਿੱਛੋਂ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ, ਜਿਸ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ
ਜਾਣਕਾਰੀ ਮੁਤਾਬਿਕ ਅੱਜ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਰੂਰ ਵਿੱਚ ਜ਼ਿਲ੍ਹਾ ਪ੍ਰਧਾਨ ਸੰਗਰੂਰ ਦੇ ਗ੍ਰਹਿ ਵਿਖੇ ਆਉਣਾ ਸੀ, ਇਸ ਦਾ ਪਤਾ ਲੱਗਣ ’ਤੇ ਕਿਸਾਨ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂਆਂ ਨੇ ਉਕਤ ਜਗ੍ਹਾ ਦੇ ਨੇੜੇ ਪਹੁੰਚਣਾ ਸ਼ੁਰੂ ਕਰ ਦਿੱਤਾ, ਮੌਕੇ ’ਤੇ ਵੱਡੀ ਗਿਣਤੀ ਪੁਲਿਸ ਵੀ ਮੌਜੂਦ ਸੀ

ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਦਿੱਤ ਜਿਸ ਕਾਰਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ ਅਤੇ ਪੁਲਿਸ ਵੱਲੋਂ ਵਿਖਾਵਾਕਾਰੀਆਂ ’ਤੇ ਲਾਠੀਚਾਰਜ ਕਰ ਦਿੱਤਾ ਗਿਆ ਇਸ ਲਾਠੀਚਾਰਜ ਦੌਰਾਨ ਕਈ ਕਿਸਾਨ ਜ਼ਖ਼ਮੀ ਵੀ ਹੋਏ ਇਸ ਲਾਠੀਚਾਰਜ ਵਿੱਚ ਕਿਸਾਨ ਗਰਪ੍ਰੀਤ ਸਿੰਘ ਬਹਾਦਰਪੁਰ ਦੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਭਰਤੀ ਕਰਵਾਇਆ ਗਿਆ ਹੈ

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਯੂਥ ਕਨਵੀਨਰ ਜਸਦੀਪ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇੱਕ ਪਾਸੇ ਇਹ ਢਕਵੰਜ਼ ਕਰ ਰਹੀ ਹੈ ਕਿ ਉਹ ਕਿਸਾਨਾਂ ਦੇ ਨਾਲ ਹੈ, ਪਰ ਦੂਜੇ ਪਾਸੇ ਪੰਜਾਬ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਰਹੀ ਹੈ, ਪੰਜਾਬ ਸਰਕਾਰ ਦਾ ਇਹ ਦੋਗਲਾ ਕਿਰਦਾਰ ਹੈ ਉਹਨਾਂ ਕਿਹਾ ਕਿ ਉਹ ਪੰਜਾਬ ਵਿੱਚ ਭਾਜਪਾ ਦਾ ਕੋਈ ਵੀ ਪ੍ਰੋਗਰਾਮ ਨਹÄ ਹੋਣ ਦੇਣਗੇ, ਭਾਵੇਂ ਇਸ ਲਈ ਕੈਪਟਨ ਸਰਕਾਰ ਜਿੰਨ੍ਹਾਂ ਮਰਜ਼ੀ ਲਾਠੀਚਾਰਜ ਕਰ ਲਵੇ ਇਹ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਦਰਸ਼ਨ ਸਿੰਘ ਕੁੰਨਰਾਂ, ਕੁੱਲ ਹਿੰਦ ਕਿਸਾਨ ਸਭਾ ਦੇ ਨਿਰਮਲ ਸਿੰਘ ਬਟੜਿਆਣਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਰੰਜਣ ਸਿੰਘ ਦੋਹਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਗੋਬਿੰਦਰ ਸਿੰਘ ਮੰਗਵਾਲ ਆਦਿ ਸਮੇਤ ਸਾਰੀਆਂ ਜੱਥੇਬੰਦੀਆਂ ਦੇ ਆਗੂ ਸ਼ਾਮਲ ਸਨ

ਲਾਠੀਚਾਰਜ ਦੀ ਨਿਖੇਧੀ

ਕਿਸਾਨਾਂ ’ਤੇ ਕੀਤੇ ਗਏ ਇਸ ਲਾਠੀਚਾਰਜ ਦੀ ਭਰਾਤਰੀ ਜਥੇਬੰਦੀਆਂ ਡੈਮੋ¬ਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਨਿਰਭੈ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਚੌਂਦਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਹਥਨ ਆਦਿ ਆਗੂਆਂ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਹੈ, ਉਹਨਾਂ ਸਮੇਤ ਪੂਰੇ ਭਾਰਤ ਦੇ ਲੋਕ ਕਿਸਾਨਾਂ ਨਾਲ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.