ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇ

0
228

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇ

(ਸੱਚ ਕਹੂੰ ਨਿਊਜ਼),ਚੰਡੀਗੜ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੂਰੀ ਸਰਗਰਮਤਾ ਨਾਲ ਕੰਮ ਕਰ ਰਹੇ ਹਨ ਉਹ ਲਗਾਤਾਰ ਸਿਆਸੀ ਆਗੂਆਂ ਨੂੰ ਮਿਲ ਰਹੇ ਹਨ। ਚਰਨਜੀਤ ਸਿੰਘ ਚੰਨੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚੇ। ਚਰਨਜੀਤ ਸਿੰਘ ਚੰਨੀ ਆਪਣੇ ਨਾਲ ਮਿਠਾਈ ਵੀ ਲੈ ਕੇ ਗਏ ਤੇ ਨਾਲ ਮਨੋਹਰ ਲਾਲ ਖੱਟਰ ਦਾ ਮੂੰਹ ਵੀ ਮਿੱਠਾ ਕਰਵਾਇਆ।

ਬੀਤੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫੋਨ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਸੀ ਤੇ ਚਰਨਜੀਤ ਚੰਨੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਉਹ ਖੁਦ ਮਿਲਣ ਲਈ ਆਉਣਗੇ। ਇਸ ਤਰ੍ਹਾਂ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਮਨੋਹਰ ਲਾਲ ਖੱਟਰ ਨੇ ਚੰਨੀ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਉਨ੍ਹਾਂ ਨਵੇਂ ਮੁੱਖ ਮੰਤਰੀ ਨੂੰ ਬੁੱਕਾ ਦੇ ਸਨਮਾਨਿਤ ਕੀਤਾ ਇਸ ਮੌਕੇ ਦੋਵਾਂ ਆਗੂਆਂ ਵੱਲੋਂ ਕੁਝ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ