Breaking News

ਭਾਰੀ ਦਬਾਅ ਹੇਠ ਪੰਜਾਬ ਕਾਂਗਰਸ ਪ੍ਰਧਾਨ ਕਮਲਨਾਥ ਨੇ ਦਿੱਤਾ ਅਸਤੀਫਾ

Chandigarh. ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਕਮਲਨਾਥ ਨੇ ਅਹੁਦਾ ਸੰਭਾਲਣ ਦੇ 3 ਦਿਨਾਂ ਬਾਅਦ ਹੀ ਅਸਤੀਫਾ ਦੇ ਦਿੱਤਾ ਹੈ, ਜੋ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਮਨਜ਼ੂਰ ਕਰ ਲਿਆ ਹੈ। ਕਮਲਨਾਥ ਨੇ ਸੋਨੀਆ ਗਾਂਧੀ ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਖੁਦ ‘ਤੇ ਲੱਗੇ ਦੋਸ਼ਾਂ ਤੋਂ ਬੇਹੱਦ ਦੁਖੀ ਹਨ, ਇਸ ਲਈ ਆਪਣੇ ਅਹੁਦੇ ਤੋਂ ਹਟਣਾ ਚਾਹੁੰਦੇ ਹਨ। ਕਮਲਨਾਥ ਦੇ ਅਸਤੀਫੇ ਦੀ ਕਾਂਗਰਸੀ ਨੇਤਾਵਾਂ ਵਲੋਂ ਪੁਸ਼ਟੀ ਕਰ ਦਿੱਤੀ ਗਈ ਹੈ। ਕਮਲਨਾਥ ਦਾ ਨਾਂ 1984 ਦੇ ਦੰਗਿਆਂ ਨਾਲ ਜੋੜਿਆ ਜਾ ਰਿਹਾ ਸੀ, ਜਿਸ ਕਾਰਨ ਉਹ ਵਿਵਾਦਾਂ ‘ਚ ਘਿਰ ਗਏ ਸਨ।

ਅਸਲ ‘ਚ ਕਾਂਗਰਸ ਦੇ ਹੀ ਕੁਝ ਨੇਤਾਵਾਂ ਨੇ ਕਮਲਨਾਥ ‘ਤੇ ਉਂਗਲੀ ਚੁੱਕੀ ਸੀ। 2 ਵਾਰ ਰਾਜ ਸਭਾ ਮੈਂਬਰ ਅਤੇ ਕੇਂਦਰ ‘ਚ ਮੰਤਰੀ ਰਹੇ ਮਨੋਹਰ ਸਿੰਘ ਗਿੱਲ ਨੇ ਕਿਹਾ ਸੀ ਕਿ ਕਮਲਨਾਥ ਨੂੰ ਇੰਚਾਰਜ ਬਣਾ ਕੇ ਸਿੱਖਾਂ ‘ਤੇ ਜ਼ਖਮਾਂ ‘ਤੇ ਨਮਕ ਛਿੜਕਿਆ ਗਿਆ ਹੈ, ਉੱਥੇ ਹੀ ਕਈ ਵਿਧਾਇਕਾਂ ਨੂੰ ਵੀ ਕਮਲਨਾਥ ਦੀ ਨਿਯੁਕਤੀ ਰਾਸ ਨਹੀਂ ਆ ਰਹੀ ਸੀ, ਜਿਸ ਦੇ ਚੱਲਦਿਆਂ ਕਮਲਨਾਥ ਨੂੰ ਅਸਤੀਫਾ ਦੇਣ ਲਈ ਮਜ਼ਬੂਰ ਹੋਣਾ ਪਿਆ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੀ ਨਿਯੁਕਤੀ ਵੀਰਵਾਰ ਜਾਂ ਸ਼ੁੱਕਰਵਾਰ ਤੱਕ ਹੋ ਸਕਦੀ ਹੈ।

ਕਾਂਗਰਸ ਦੇ ਇਸ ਫੈਸਲੇ ‘ਤੇ ਹਮਲਾ ਬੋਲਦੇ ਹੋਏ ਬੀਜੇਪੀ ਨੇ ਵੀਰਵਾਰ ਨੂੰ ਕਿਹਾ ਹੈ ਕਿ ਕਮਲ ਨਾਥ ਦੇ ਅਸਤੀਫੇ ਨਾਲ ਸਪਸ਼ਟ ਹੋ ਗਿਆ ਹੈ ਕਿ ਉਨ੍ਹਾਂ ਦੀ ਸਿੱਖ ਕਤਲੇਆਮ ਵਿੱਚ ਸ਼ਮੂਲੀਅਤ ਸੀ।

ਬੀਜੇਪੀ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਹੈ ਕਿ ਕਮਲ ਨਾਥ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਿਯੁਕਤੀ ਕਰਕੇ ਕਾਂਗਰਸ ਨੇ ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਦੋ ਚੀਜ਼ਾਂ ਸਾਹਮਣੇ ਲਿਆਂਦੀਆਂ ਹਨ। ਪਹਿਲੀ ਇਹ ਕਿ ਕਮਲ ਨਾਥ ਨੇ ਆਪਣਾ ਗੁਨਾਹ ਸਵੀਕਾਰ ਕਰ ਲਿਆ ਹੈ। ਦੂਜਾ ਇਹ ਕਿ ਕਾਂਗਰਸੀ ਲੀਡਰਸ਼ਿਪ ਅਕਲ ਪੱਖੋਂ ਇੰਨੀ ਕੰਗਾਲ ਹੋ ਗਈ ਹੈ ਕਿ ਵਿਵਾਦਾਂ ਵਿੱਚ ਘਿਰੇ ਕਮਲ ਨਾਥ ਨੂੰ ਹੀ ਪੰਜਾਬ ਮਾਮਲਿਆਂ ਦਾ ਇੰਚਾਰਜ ਲਾ ਦਿੱਤਾ।

ਪ੍ਰਸਿੱਧ ਖਬਰਾਂ

To Top