ਪੰਜਾਬ ਕਿਸਾਨ ਆਯੋਗ ਚੇਅਰਮੈਨ ਦਾ ਅਸਤੀਫ਼ਾ

0
140

ਪੰਜਾਬ ਕਿਸਾਨ ਆਯੋਗ ਚੇਅਰਮੈਨ ਦਾ ਅਸਤੀਫ਼ਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੋਮਵਾਰ ਨੂੰ ਜਦੋਂ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਗੇ। ਕਿਉਂਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਅਜੇਵੀਰ ਜਾਖੜ ਨੂੰ ਲੰਮੇ ਸਮੇਂ ਤੋਂ ਇਸ ਗੱਲ ਦਾ ਦੁੱਖ ਵੀ ਸੀ ਕਿ ਸਰਕਾਰ ਨੇ ਕਮਿਸ਼ਨ ਦੁਆਰਾ ਬਣਾਈ ਗਈ ਖੇਤੀ ਨੀਤੀ ‘ਤੇ ਵੀ ਗੌਰ ਨਹੀਂ ਕੀਤਾ ਅਤੇ ਉਨ੍ਹਾਂ ਦੀਆਂ ਵਾਰ ਵਾਰ ਬੇਨਤੀਆਂ ਦੇ ਬਾਵਜੂਦ ਸਰਕਾਰ ਨੇ ਇਸ ਨੂੰ ਵਿਧਾਨ ਸਭਾ ਵਿੱਚ ਚਰਚਾ ਲਈ ਵੀ ਨਹੀਂ ਰੱਖਿਆ। ਅਜੈਵੀਰ ਜਾਖੜ, ਜੋ ਕਿ ਖੇਤੀ ਨੀਤੀ ਦੇ ਮਾਮਲਿਆਂ ਦੇ ਮਾਹਿਰ ਹਨ, ਦਾ ਅਸਤੀਫਾ ਪੰਜਾਬ ਵਿੱਚ ਕਿਸਾਨਾਂ ਲਈ ਬਣਾਈਆਂ ਜਾ ਰਹੀਆਂ ਨਵੀਆਂ ਨੀਤੀਆਂ ਨੂੰ ਝਟਕਾ ਦੇਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ