ਪਨਗਰੇਨ ਝੋਨੇ ਦੀ ਕੁੱਲ ਆਮਦ ‘ਚੋਂ 39 ਫ਼ੀਸਦੀ ਖਰੀਦ ਨਾਲ ਸੂਬੇ ‘ਚ ਮੋਹਰੀ

0
Punjab, Leads, Paddy

ਚੰਡੀਗੜ (ਸੱਚ ਕਹੂੰ ਬਿਊਰੋ) ਸਰਕਾਰੀ ਖਰੀਦ ਏਜੰਸੀ ਪਨਗਰੇਨ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ ਵਿੱਚੋਂ 39 ਫੀਸਦੀ ਝੋਨੇ ਦੀ ਖਰੀਦ ਨਾਲ ਇਸ ਪ੍ਰਕਿਰਿਆ ਵਿੱਚ ਸਭ ਤੋਂ ਅੱਗੇ ਚੱਲ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 9 ਅਕਤੂਬਰ ਤੱਕ ਕੁੱਲ 326839 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚੋ ਪਨਗ੍ਰੇਨ ਨੇ  127575 ਮੀਟ੍ਰਿਕ ਟਨ ਅਤੇ ਮਾਰਕਫੈੱਡ ਨੇ 80029 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਵਿੱਚੋਂ ਪਨਸਪ ਨੇ 48378 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 38116 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਨੇ 5627 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਭਰ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ ਨਿੱਜੀ ਮਿੱਲ ਮਾਲਕਾਂ ਵਲੋਂ 27114 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।