ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਵਿਧਾਨ ਸਭਾ ਪਹੁੰਚ ਕੇ ਦੇਖੀ ਸਦਨ ਦੀ ਕਾਰਵਾਈ 

Punjab Vidhan Sabha

ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ (Punjab Vidhan Sabha)

(ਸੁਭਾਸ਼ ਸ਼ਰਮਾ) ਕੋਟਕਪੂਰਾ। ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਪ੍ਰਿੰਸੀਪਲ ਪ੍ਰਭਜੋਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha) ਦੇ ਆਖ਼ਰੀ ਦਿਨ ਕਾਰਵਾਈ ਦੇਖਣ ਦੇ ਲਈ ਗਈਆਂ। ਵਿਦਿਆਰਥਣਾਂ ਨੇ ਵਿਧਾਨ ਸਭਾ ਵਿਚ ਬੈਠ ਕੇ ਸਦਨ ਦੀ ਪੂਰੀ ਕਾਰਵਾਈ ਦੇਖੀ ਅਤੇ ਉਪਰੰਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਪਰਦੀਪ ਇੰਸਾਂ ਸੋਨੇ ਦਾ ਟੌਪਸ ਵਾਪਸ ਕਰਕੇ ਈਮਾਨਦਾਰੀ ਵਿਖਾਈ

ਇਸ ਵਿੱਦਿਅਕ ਫੇਰੇ ਦਾ ਪ੍ਰਬੰਧ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਕੀਤਾ ਗਿਆ। ਵਿਦਿਆਰਥਣ ਨੇ ਦੱਸਿਆ ਕਿ ਉਨ੍ਹਾਂ ਦੇ ਮਨ ਵਿੱਚ ਵਿਧਾਨ ਸਭਾ ਦੀ ਕਾਰਵਾਈ ਦੇਖਣ ਦੀ ਰੀਝ ਬਹੁਤ ਪੁਰਾਣੀ ਸੀ ਜੋ ਕਿ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਪੂਰੀ ਹੋਈ ਅਤੇ ਵਿਧਾਨ ਸਭਾ ਦੀ ਕਾਰਵਾਈ ਦੇਖ ਕੇ ਉਨ੍ਹਾਂ ਨੂੰ ਇੱਕ ਵੱਖਰਾ ਤਜ਼ਰਬਾ ਹਾਸਲ ਹੋਇਆ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥਣਾਂ ਨੂੰ ਦ੍ਰਿੜ ਇੱਛਾ ਸ਼ਕਤੀ ਨਾਲ ਸਖ਼ਤ ਮਿਹਨਤ ਕਰਨ ਅਤੇ ਉੱਚ ਕਦਰਾਂ ਕੀਮਤਾਂ ਅਪਣਾ ਕੇ ਦੇਸ਼ ਦੀ ਵਾਗਡੋਰ ਸੰਭਾਲਦਿਆਂ ਦੇਸ਼ ਨੂੰ ਤਰੱਕੀ ਤੇ ਲਿਜਾਣ ਲਈ ਕਿਹਾ।

Punjab Vidhan Sabha

ਵਿੱਦਿਅਕ ਟੂਰ ਵਿਵਹਾਰਿਕ ਗਿਆਨ ਪ੍ਰਾਪਤ ਕਰਨ ਦੇ ਲਈ ਬਹੁਤ ਸਹਾਈ : ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਵਿੱਦਿਅਕ ਟੂਰ ਵਿਵਹਾਰਿਕ ਗਿਆਨ ਪ੍ਰਾਪਤ ਕਰਨ ਦੇ ਲਈ ਬਹੁਤ ਸਹਾਈ ਹੁੰਦੇ ਹਨ। ਵਿਦਿਆਰਥੀ ਜੀਵਨ ਵਿੱਚ ਅਗਾਂਹ ਵਧੂ ਸੋਚ ਰੱਖਣ ਵਾਲੇ ਨੌਜਵਾਨ ਸਿਆਸੀ ਅਤੇ ਹੋਰ ਖੇਤਰਾਂ ਵਿੱਚ ਅੱਗੇ ਵਧਦੇ ਹਨ ਸਪੀਕਰ ਸਾਹਿਬ ਵੱਲੋਂ ਦਿੱਤੇ ਗਏ ਦੁਪਹਿਰ ਦੇ ਖਾਣੇ ਸਮੇਂ ਉਨ੍ਹਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਵਿਦਿਆਰਥਣਾਂ ਦੇ ਨਾਲ ਖਾਣਾ ਸਾਂਝਾ ਕੀਤਾ ਅਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਦੀ ਪ੍ਰੇਰਨਾ ਕੀਤੀ।

ਇਸ ਵਿੱਦਿਅਕ ਟੂਰ ਸਮੇਂ ਲੈਕਚਰਾਰ ਮਨੋਹਰ ਲਾਲ, ਸ਼ਵਿੰਦਰ ਕੌਰ, ਅਵਨਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ ਅਤੇ ਜਸਦੀਪ ਸਿੰਘ ਵੀ ਵਿਦਿਆਰਥਣਾਂ ਨਾਲ ਵਿਧਾਨ ਸਭਾ ਗਏ । ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਸੁਖਨਾ ਝੀਲ ਅਤੇ ਰੌਕ ਗਾਰਡਨ ਵੀ ਦੇਖਿਆ। ਪ੍ਰਿੰਸੀਪਲ ਪ੍ਰਭਜੋਤ ਸਿੰਘ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਇਸ ਵਿੱਦਿਅਕ ਟੂਰ ਦਾ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ ਗਿਆ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ