ਪੰਜਾਬ

ਪੁਲਿਸ ਹਮਲਾਵਰਾਂ ਨੂੰ ਜਲਦੀ ਕਾਬੂ ਕਰੇ: ਜੈਨ

ਕਿਹਾ, ਡੇਰਾ ਸ਼ਰਧਾਲੂ ‘ਤੇ ਕਾਤਲਾਨਾ ਹਮਲਾ ਅਤਿ ਨਿੰਦਣਯੋਗ
ਮੋਗਾ,  (ਲਖਵੀਰ ਸਿੰਘ)  ਬੀਤੇ ਦਿਨੀਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਡੇਰਾ ਸ਼ਰਧਾਲੂ ‘ਤੇ ਕਾਤਲਾਨਾ ਹਮਲਾ ਅਤਿ ਨਿੰਦਣਯੋਗ ਤੇ ਮੰਦਭਾਗੀ ਘਟਨਾ ਹੈ। ਪੁਲਿਸ ਪ੍ਰਸ਼ਾਸਨ ਹਮਲਾਵਰਾਂ ਨੂੰ ਜਲਦੀ ਕਾਬੂ ਕਰਕੇ ਲੋਕਾਂ ਸਾਹਮਣੇ ਲਿਆਵੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਅਤੇ ਹਲਕਾ ਵਿਧਾਇਕ ਜੋਗਿੰਦਰ ਪਾਲ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।  ਵਿਧਾਇਕ ਜੈਨ ਨੇ ਕਿਹਾ ਕਿ ਸਰਾਰਤੀ ਅਨਸਰ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਜਿਸ ਨੂੰ ਕਦੇ ਵੀ ਬਰਦਾਸਤ ਨਹੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਾ ਤੇ ਅਮਨ ਅਮਾਨ ਕਾਇਮ ਰੱਖਣ
ਬਾਘਾ ਪੁਰਾਣਾ  ( ਬਲਜਿੰਦਰ ਭੱਲਾ ) ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਵਿਧਾਇਕ ਸ. ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਮੰਦਭਾਗੀ ਘਟਨਾ ਬਹੁਤ ਹੀ ਮਾੜੀ ਅਤੇ ਨਿੰਦਣਯੋਗ ਘਟਨਾ ਹੈ। ਸਾਡੀ ਪਾਰਟੀ ਸ਼ਾਤੀ ਸਦਭਾਵਨਾ ਤੇ ਪਹਿਰਾ ਦਿੰਦੀ ਹੈ ਅਤੇ ਅਜਿਹੀਆਂ ਘਟਨਾਵਾਂ ਦਾ ਡਟਵਾ ਵਿਰੋਧ ਕਰਦੀ ਹੈ।

ਪ੍ਰਸਿੱਧ ਖਬਰਾਂ

To Top