ਦਿੱਲੀ ‘ਚ ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ

0

ਦਿੱਲੀ ‘ਚ ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ

ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਐਤਵਾਰ ਸਵੇਰੇ ਮੀਂਹ ਪੈਣ ਕਾਰਨ ਤਾਪਮਾਨ ‘ਚ ਕਮੀ ਆਈ ਹੈ। ਇਹ 20 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਸੱਤ ਡਿਗਰੀ ਸੈਲਸੀਅਸ ਘੱਟ ਸੀ। ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ 8:30 ਵਜੇ ਤੱਕ 9.2 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਘੰਟਿਆਂ ਵਿੱਚ ਉੱਤਰ ਪੂਰਬ, ਉੱਤਰ, ਪੂਰਬੀ ਅਤੇ ਦੱਖਣੀ ਪੂਰਬੀ ਦਿੱਲੀ, ਨੋਇਡਾ, ਗਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਤੇਜ਼ ਹਵਾਵਾਂ ਅਤੇ ਤੇਜ਼ ਹਨ੍ਹੇਰੀ ਆਉਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।