ਪਟਿਆਲਾ, ਸੱਚ ਕਹੂੰ ਨਿਊਜ਼।
ਕੇਂਦਰੀ ਜੇਲ੍ਹ ਪਟਿਆਲਾ ‘ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦੇ ਮਾਮਲੇ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰ ਲਈ ਗਈ ਹੈ। ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰਨ ਦਾ ਫੈਸਲਾ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਉਸ ਨਾਲ ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਲਿਆ ਗਿਆ ਹੈ। ਰਾਜੋਆਣਾ ਦੇ ਭੁੱਖ ਹੜਤਾਲ ਖਤਮ ਕਰਨ ਦੀ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਰਾਜੋਆਣਾ ਨਾਲ ਮੁਲਾਕਾਤ ਪਿੱਛੋਂ ਦਿੱਤੀ।
ਜਿਕਰਯੋਗ ਹੈ ਕਿ ਹੈ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੌਰਾਨ ਰਾਜੋਆਣਾ ਨੂੰ ਜਲਦ ਉਨ੍ਹਾਂ ਦੀ ਸਜ਼ਾ ਸੰਬੰਧੀ ਫੈਸਲਾ ਲਏ ਜਾਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰ ਲਈ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।