ਸੱਚਖੰਡ ਜਾ ਬਿਰਾਜੇ ਸ਼ਾਹੀ ਕੰਟੀਨ ਦੇ ਜਿੰਮੇਵਾਰ ਸੇਵਾਦਾਰ ਰਾਮਜੀਤ ਸਿੰਘ ਇੰਸਾਂ

0
472

ਉਨ੍ਹਾਂ ਆਪਣੇ ਸ਼ਹਿਰ ਤੋਂ ਇਲਾਵਾ ਹੋਰ ਨੇੜਲੇ ਪਿੰਡਾਂ ਅਤੇ ਸ਼ਹਿਰਾਂ ’ਚੋਂ ਵੀ ਵੱਡੀ ਗਿਣਤੀ ਲੋਕਾਂ ਨੂੰ ਡੇਰਾ ਸੱਚਾ ਸੌਦਾ ਨਾਲ ਜੋੜਿਆ

ਮਾਨਸਾ, (ਸੁਖਜੀਤ ਮਾਨ) ਮਾਨਸਾ ਵਾਸੀ ਅਤੇ ਡੇਰਾ ਸੱਚਾ ਸੌਦਾ ਦੀ ਸ਼ਾਹੀ ਕੰਟੀਨ ਦੇ ਜ਼ਿੰਮੇਵਾਰ ਸੇਵਾਦਾਰ ਰਾਮਜੀਤ ਸਿੰਘ ਇੰਸਾਂ (86) ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਅੱਜ ਸੱਚਖੰਡ ਜਾ ਬਿਰਾਜੇ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ

ਜਾਣਕਾਰੀ ਮੁਤਾਬਿਕ ਰਾਮਜੀਤ ਸਿੰਘ ਇੰਸਾਂ ਨੇ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਉਨ੍ਹਾਂ ਦਾ ਜੱਦੀ ਪਿੰਡ ਖੋਖਰ ਕਲਾਂ ਸੀ ਪਰ ਲੰਬੇ ਸਮੇਂ ਤੋਂ ਪਰਿਵਾਰ ਸਮੇਤ ਮਾਨਸਾ ਵਿਖੇ ਹੀ ਰਹਿ ਰਹੇ ਸਨ ਉਨ੍ਹਾਂ ਆਪਣੇ ਸ਼ਹਿਰ ਤੋਂ ਇਲਾਵਾ ਹੋਰ ਨੇੜਲੇ ਪਿੰਡਾਂ ਅਤੇ ਸ਼ਹਿਰਾਂ ’ਚੋਂ ਵੀ ਵੱਡੀ ਗਿਣਤੀ ਲੋਕਾਂ ਨੂੰ ਡੇਰਾ ਸੱਚਾ ਸੌਦਾ ਨਾਲ ਜੋੜਿਆ ਮਾਨਸਾ ਵਿਖੇ ਸ਼ਾਹ ਸਤਿਨਾਮ ਜੀ ਅਮਨਪੁਰਾ ਧਾਮ ਦੇ ਨਿਰਮਾਣ ਦੀ ਸੇਵਾ ’ਚ ਉਨ੍ਹਾਂ ਨੇ ਵਧ-ਚੜ੍ਹ ਕੇ ਹਿੱਸ ਲਿਆ ਉਹ ਸ਼ੁਰੂ ਤੋਂ ਹੀ ਡੇਰਾ ਸੱਚਾ ਸੌਦਾ ਸਰਸਾ ਦਰਬਾਰ ਵਿਖੇ ਸ਼ਾਹੀ ਕੰਟੀਨ ਦੇ ਜਿੰਮੇਵਾਰ ਸੇਵਾਦਾਰ ਵਜੋਂ ਸੇਵਾ ਕਰਦੇ ਆ ਰਹੇ ਸਨ

ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਅੱਜ ਬਠਿੰਡਾ ਦੇ ਇੱਕ ਹਸਪਤਾਲ ’ਚ ਉਨ੍ਹਾਂ ਆਖਰੀ ਸਾਹ ਲਿਆ ਉਨ੍ਹਾਂ ਦਾ ਸਮੁੱਚਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਤੇ ਮਾਨਵਤਾ ਭਲਾਈ ਦੇ ਕਾਰਜਾਂ ’ਚ ਵਧ-ਚੜ੍ਹ ਕੇ ਹਿੱਸਾ ਲੈਂਦਾ ਹੈ ਉਨ੍ਹਾਂ ਦੇ ਇਸ ਵਿਛੋੜੇ ’ਤੇ ਬਲਾਕ ਮਾਨਸਾ ਦੇ ਸਮੁੱਚੇ ਜਿੰਮੇਵਾਰ ਸੇਵਾਦਾਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਮਾਲਕ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ