ਪੰਜਾਬ

ਪਰਕਾਸ਼ ਸਿੰਘ ਬਾਦਲ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਮਿਲਣਾ ਚਾਹੁੰਦੇ ਰਣਜੀਤ ਬ੍ਰਹਮਪੁਰਾ

Ranjit Brahmpura, Not Want Meet Anyone, Other Than, Parkash Singh Badal

ਸੱਚ ਕਹੂੰ ਨਿਊਜ਼, ਅੰਮ੍ਰਿਤਸਰ

ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨਰਾਜ਼ਗੀ ਖਤਮ ਕਰਨ ਲਈ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੋਂ ਬਿਨਾ ਕਿਸੇ ਹੋਰ ਆਗੂ ਨਾਲ ਗੱਲ ਨਹੀਂ ਕਰਨਾ ਚਾਹੁੰਦੇ ਬ੍ਰਹਮਪੁਰਾ ਪਰਿਵਾਰ ਦੇ ਨੇੜਲੇ ਵਿਅਕਤੀਆਂ ਅਨੁਸਾਰ ਰਣਜੀਤ ਸਿੰਘ ਬ੍ਰਹਮਪੁਰਾ ਸ਼ਕਤੀ ਪ੍ਰਦਰਸ਼ਨ ਕਰਨ ਲਈ 4 ਨਵੰਬਰ ਚੋਹਲਾ ਸਾਹਿਬ ‘ਚ ਰੱਖੀ ਰੈਲੀ ‘ਚ ਭਾਰੀ ਇਕੱਠ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ|

ਉਨ੍ਹਾਂ ਦਾ ਬੇਟਾ ਸਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਇਲਾਕੇ ‘ਚ ਮੀਟਿੰਗਾਂ ਕਰਕੇ ਵਰਕਰਾਂ ਨੂੰ ਰੈਲੀ ‘ਚ ਵੱਧ ਤੋਂ ਵੱਧ ਇਕੱਠ ਕਰਨ ਲਈ ਕਹਿ ਰਹੇ ਹਨ ਭਾਵੇਂ 4 ਨਵੰਬਰ ਦੇ ਪ੍ਰੋਗਰਾਮ ਨੂੰ ਮੀਟਿੰਗ ਦਾ ਨਾਂਅ ਦਿੱਤਾ ਜਾ ਰਿਹਾ ਹੈ ਪਰ ਅਸਲ ‘ਚ ਇਹ ਰੈਲੀ ਹੀ ਹੈ ਮਾਝੇ ਦੇ ਹੋਰ ਆਗੂ ਵੀ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰਾ ਜ਼ੋਰ ਲਾ ਰਹੇ ਹਨ ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਮਾਝੇ ਦੇ ਆਗੂਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਹਾਲ ਦੀ ਘੜੀ ਉਹ ਕਾਮਯਾਬ ਹੁੰਦੇ ਨਜ਼ਰ ਨਹੀਂ ਆ ਰਹੇ|

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top