ਬ੍ਰਾਜੀਲ ‘ਚ ਕੋਰੋਨਾ ਦੇ ਰਿਕਾਰਡ ਮਾਮਲੇ

0

ਇੱਕ ਦਿਨ ‘ਚ 30,000 ਤੋਂ ਵਧ ਨਵੇਂ ਮਾਮਲੇ

ਮਾਸਕੋ। ਬ੍ਰਾਜੀਲ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਕੋਵਿਡ-19 (covid 19) ਦੇ ਰਿਕਾਰਡ 30,746 ਨਵੇਂ ਮਾਮਲੇ ਆਏ ਹਨ, ਜਿਸ ਨੂੰ ਮਿਲਾ ਕੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 1,344,143 ਹੋ ਗਈ ਹੈ।

ਬ੍ਰਾਜੀਲ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਬ੍ਰਾਜੀਲ ‘ਚ ਇਸ ਦੌਰਾਨ ਕੋਰੋਨਾ ਨਾਲ 552 ਵਿਅਕਤੀਆਂ ਦੀ ਮੌਤ ਹੋਈ ਹੈ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ ਵਧ ਕੇ 57,622 ਹੋ ਗਈ ਹੈ। ਇਸ ਤੋਂ ਇਲਾਵਾ 733,000 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। ਬ੍ਰਾਜੀਲ ‘ਚ ਇੱਕ ਦਿਨ ਪਹਿਲਾਂ 38,693 ਨਵੇਂ ਮਾਮਲੇ ਸਾਹਮਣੇ ਆਏ ਸਨ। ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਬ੍ਰਾਜੀਲ ਅਮਰੀਕਾ ਤੋਂ ਬਾਅਦ ਦੂਜੇ ਸਥਾਨ ‘ਤੇ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ