Breaking News

ਸੈਰ ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਸਿੱਧੂ

1200Crore, Comprehensive, Develop, Tourism, Sidhu

ਵਰਲਡ ਵੈਟਲੈਂਡ ਦਿਵਸ ਦੇ ਮੌਕੇ ਹਰੀਕੇ ਹੈੱਡ ਵਰਕਸ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ

ਫਿਰੋਜ਼ਪੁਰ (ਸਤਪਾਲ ਥਿੰਦ) । ਪੰਜਾਬ ਸਰਕਾਰ ਵੱਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਰੁਪਏ ਖਰਚ ਕਰ ਕੇ ਸੂਬੇ ‘ਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਵਿੱਚੋਂ 150 ਕਰੋੜ ਰੁਪਏ ਖਰਚ ਕਰਕੇ ਹਰੀਕੇ ਵੈਟਲੈਂਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸੈਰ ਸਪਾਟੇ ਦੇ ਸਥਾਨ ਵਜੋਂ ਉਭਾਰਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵਰਲਡ ਵੈਟਲੈਂਡ ਦਿਵਸ ਦੇ ਮੌਕੇ ‘ਤੇ ਹਰੀਕੇ ਹੈੱਡ ਵਰਕਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ ਵੀ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਕਿ ਹਰੀਕੇ ਵੈਟਲੈਂਡ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਮਾਹਿਰਾਂ ਵੱਲੋਂ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਵਾਤਾਵਰਣ ਅਤੇ ਪੰਛੀ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਵੱਲੋਂ ਇੱਥੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਚਨਾ ਸੈਂਟਰ, ਬਰਡ ਵਾਚ ਟਾਵਰ, ਪੰਛੀਆਂ ਦੀਆਂ ਰੱਖਾਂ ਤੇ ਨਿਗਰਾਨੀ ਟਾਵਰ ਤੋਂ ਇਲਾਵਾ ਕੰਟੀਨ ਤੇ ਪਾਰਕਿੰਗ ਆਦਿ ਬਣਾਏ ਜਾ ਰਹੇ ਹਨ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵਿਰਾਸਤੀ, ਸੱਭਿਆਚਾਰਕ, ਮੈਡੀਕਲ, ਧਾਰਮਿਕ ਅਤੇ ਈਕੋ ਟੂਰੀਜ਼ਮ ਨੂੰ ਬੜਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
– ਹਰੀਕੇ ਵੈਟਲੈਂਡ ਨੂੰ ਪਹਿਲੇ ਨੰਬਰ ਦੀ ਰਮਸਰ ਵੈਟਲੈਂਡ ਦਾ ਦਿੱਤਾ ਗਿਆ ਦਰਜਾ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਮਸਰ ਗਾਈਡਲਾਈਨ ਅਨੁਸਾਰ ਹਰੀਕੇ ਵੈਟਲੈਂਡ ਨੂੰ ਪਹਿਲੇ ਨੰਬਰ ਦੀ ਰਮਸਰ ਵੈਟਲੈਂਡ ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹਰੀਕੇ ਵੈੱਟਲੈਂਡ ਵਿਖੇ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ, ਇਸ ਸਾਲ ਇੱਥੇ ਰਿਕਾਰਡ ਅਨੁਸਾਰ ਲਗਭਗ 1 ਲੱਖ 25 ਹਜ਼ਾਰ ਪੰਛੀਆਂ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰੀਕੇ ਜਲਗਾਹ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ 6 ਮਹੀਨਿਆਂ ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 3 ਸਾਲ ਦੇ ਅੰਦਰ ਇਸ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰੀਕੇ ਵੈਟਲੈਂਡ ਵਿਖੇ ਜੰਗਲੀ ਜੜੀ ਬੂਟੀ ਨੂੰ ਹਟਾ ਕੇ ਵਾਟਰ ਲਿੱਲੀ ਅਤੇ ਕਮਲ ਆਦਿ ਦੇ ਬੂਟੇ ਲਾਏ ਜਾਣਗੇ ਅਤੇ ਸੈਲਾਨੀਆਂ ਲਈ ਈ ਰਿਕਸ਼ਾ, ਸਾਈਕਲ ਅਤੇ ਬੋਟਿੰਗ ਆਦਿ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top