Breaking News

ਮੈਂ ਕਦੇ ਨਹੀਂ ਕਿਹਾ ਕਿ ਅੱਤਵਾਦੀਆਂ ਨੂੰ ਸਜ਼ਾ ਨਾ ਦਿਓ : ਸਿੱਧੂ

Said, Punish, Terrorists, Sidhu

ਦੀਨਾਨਗਰ । ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਗੁਰਦਾਸਪੁਰ ਦੇ ਹਲਕਾ ਦੀਨਾਨਗਰ ‘ਚ 35.53 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਅਰੂਣਾ ਚੌਧਰੀ ਵੀ ਮੌਜੂਦ ਸਨ। ਇਸ ਸਮਾਗਮ ਤੋਂ ਬਾਅਦ ਨਵਜੋਤ ਸਿੰਘ ਪੁਲਵਾਮਾ ‘ਚ ਸ਼ਹੀਦ ਹੋਏ ਦੀਨਾਨਗਰ ਦੇ ਜਵਾਨ ਮਨਿੰਦਰ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਵਾ ਕੀਤਾ। ਨਵਜੋਤ ਸਿਧੂ ਨੇ ਕਿਹਾ ਕਿ ਵਿਰੋਧੀਆਂ ਨੂੰ ਬੋਲਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ ਅਤੇ ਸਿਆਸਤ ਚਮਕਾਉਣ ਲਈ ਉਹ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਉਹ ਅੱਜ ਵੀ ਆਪਣੇ ਬਿਆਨ ‘ਤੇ ਕਾਇਮ ਹਨ ਕਿ ਉਸ ਨੇ ਕਦੇ ਨਹੀਂ ਕਿਹਾ ਕਿ ਅੱਤਵਾਦੀਆਂ ਨੂੰ ਸਜ਼ਾ ਨਾ ਦੇਣ, ਸਗੋਂ ਅੱਤਵਾਦੀਆਂ ਨੇ ਜੋ ਕੁਝ ਕੀਤਾ ਹੈ, ਉਸ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਪਿੱਛੇ ਜਿਸਦਾ ਵੀ ਹੱਥ ਹੈ, ਉਸ ਨੂੰ ਠੋਕ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਤਵਾਦੀ ਸਾਡੇ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰ ਸਕਦੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top