ਦੇਸ਼

ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਪਹੁੰਚਿਆ ਸੱਜਣ ਕੁਮਾਰ

Sajjan Kumar, arrives. Supreme Court, ,High Court, verdict
 to 
 
ਨਵੀਂ ਦਿੱਲੀ, ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ‘ਚ ਖੁਦ ਨੂੰ  ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ ਦਿੱਲੀ ਹਾਈਕੋਰਟ ਨੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੇ ਕਤਲ ਦੇ ਮਾਮਲੇ ‘ਚ 17 ਦਸੰਬਰ ਨੂੰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਉਨ੍ਹਾਂ 31 ਦਸੰਬਰ ਤੱਕ ਆਤਮਸਮਰਪਣ ਕਰਨ ਦਾ ਆਦੇਸ਼ ਦਿੱਤਾ ਸੀ
ਸੱਜਣ ਕੁਮਾਰ ਨੇ ਕੱਲ੍ਹ ਹੀ ਹਾਈਕੋਰਟ ‘ਚ ਇੱਕ ਪਟੀਸ਼ਨ ਦਾਖਲ ਕਰਕੇ ਆਤਮਸਮਰਪਣ ਲਈ ਦਿੱਤੀ ਗਈ ਮਿਆਦ 31 ਜਨਵਰੀ ਤੱਕ ਵਧਾਉਣ ਦੀ ਅਪੀਲ ਕੀਤੀ ਸੀ, ਪਰ ਉਨ੍ਹਾਂ ਦੀ ਇਹ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ ਦਿੱਲੀ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸਾਬਕਾ ਕਾਂਗਰਸੀ ਆਗੂ ਸੁਪਰੀਮ ਕੋਰਟ ਪਹੁੰਚੇ ਹਨ ਦੰਗਾ-ਪੀੜਤਾਂ ਦੇ ਪਰਿਵਾਰਾਂ ਵੱਲੋਂ ਮੁਕੱਦਮਾ ਲੜਨ ਵਾਲੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਦੱਸਿਆ ਕਿ ਸੁਪਰੀਮ ਕੋਰਟ ਦੀ ਰਜਿਸਟਰੀ ਨੇ ਸੱਜਣ ਕੁਮਾਰ ਵੱਲੋਂ ਅਪੀਲ ਦਾਖਲ ਕਰਨ ਦੀ ਸੂਚਨਾ ਉਨ੍ਹਾਂ ਦਿੱਤੀ ਹੈ ਫੂਲਕਾ ਨੂੰ ਇਹ ਸੂਚਨਾ ਪੀੜਤ ਪਰਿਵਾਰਾਂ ਵੱਲੋਂ ਸੁਪਰੀਮ ਕੋਰਟ ‘ਚ ਕੈਵੀਏਟ ਦਾਖਲ ਕੀਤੇ ਜਾਣ ਕਾਰਨ ਦਿੱਤੀ ਗਈ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਕੈਂਟ ਦੇ ਰਾਜ ਨਗਰ ‘ਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕੀਤਾ ਗਿਆ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top