ਸਮਾਣਾ ਪੁਲਿਸ ਵੱਲੋਂ ਭਾਰੀ ਮਾਤਰਾ ’ਚ ਲਾਹਣ ਬਰਾਮਦ

0

ਨਜਾਇਜ਼ ਤੌਰ ’ਤੇ ਮਾਈਨਿੰਗ ਕਰਨ ਵਾਲਿਆਂ ਦੀ ਜੇ.ਸੀ.ਬੀ ਤੇ ਟਿੱਪਰ ਵੀ ਕਾਬੂ

ਸਮਾਣਾ, (ਸੁਨੀਲ ਚਾਵਲਾ)। ਸਮਾਣਾ ਪੁਲਿਸ ਨੇ ਨਜਾਇਜ਼ ਸ਼ਰਾਬ ਬਣਾਉਣ, ਵੇਚਣ, ਗੈਰ ਕਾਨੂੰਨੀ ਤੌਰ ਤੇ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸਮਾਣਾ ਪੁਲਿਸ ਨੇ ਚਲਾਏ ਸਰਚ ਅਪਰੇਸ਼ਨ ਦੌਰਾਨ ਵੱਖ-ਵੱਖ ਥਾਵਾਂ ਤੋਂ 750 ਲੀਟਰ ਲਾਹਣ ਅਤੇ ਨਜਾਇਜ਼ ਮਾਈਨਿੰਗ ਕਰਦੇ ਜੇ.ਸੀ.ਬੀ. ਅਤੇ ਟਿੱਪਰ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਮਾਣਾ ਨੇ ਦੱਸਿਆ ਕਿ ਸਮਾਣਾ ਪੁਲਿਸ ਵੱਲੋਂ ਚਲਾਏ ਗਏ ਸਰਚ ਅਪਰੇਸ਼ਨ ਦੌਰਾਨ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਡੰਡੋਤਾ ਥਾਣਾ ਚੀਕਾ ਜ਼ਿਲ੍ਹਾ ਕੈਥਲ (ਹਰਿਆਣਾ), ਰਣਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਭੋਲ ਥਾਣਾ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਬਾਹੱਦ ਨਵਾਗਓ ਰੋਡ ਨੇੜੇ ਪਿੰਡ ਘਿਉਰਾ ਤੋਂ ਨਜਾਇਜ਼ ਮਾਈਨਿੰਗ ਕਰਦਿਆਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 1 ਟਿੱਪਰ ਨੰ: ਐਚ.ਆਰ-64-ਏ-2578, 1 ਜੇ.ਸੀ.ਬੀ ਮਸ਼ੀਨ ਬਰਾਮਦ ਕੀਤੀ ਤੇ ਇਨ੍ਹਾਂ ਦੇ ਖਿਲਾਫ਼ ਅ/ਧ 21(1) ਮਾਈਨਿੰਗ ਐਂਡ ਮਿਲਰਲ (ਰੈਗੂਲੇਸ਼ਨ ਐਂਡ ਡਿਵੈਲਪਮੈਂਟ ਐਕਟ) 379 ਤਹਿਤ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਮੌਕਾ ’ਤੇ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਪੁਲਿਸਨੇ 375 ਲੀਟਰ ਲਾਹਣ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਏ.ਐਸ.ਆਈ ਚਰਨਜੀਤ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਪਿੰਡ ਅਚਰਾਲ ਖੁਰਦ ਤੋਂ 185 ਲੀਟਰ ਲਾਹਣ ਬਰਾਮਦ ਕਰਵਾਈ। ਦੋਸ਼ੀ ਦੀ ਪਹਿਚਾਣ ਭਰਪੂਰ ਸਿੰਘ ਉਰਫ਼ ਭੂਰਾ ਪੁੱਤਰ ਭਗਤੂ ਸਿੰਘ ਵਾਸੀ ਪਿੰਡ ਅਚਰਾਲ ਖੁਰਦ ਵਜੋਂ ਹੋਈ ਹੈ ਜਿਸ ਖ਼ਿਲਾਫ਼ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਏ.ਐਸ.ਆਈ. ਸਮਸ਼ੇਰ ਸਿੰਘ ਦੀ ਅਗਵਾਈ ’ਚ ਥਾਣਾ ਸਦਰ ਸਮਾਣਾ ਦੀ ਪੁਲਿਸ ਪਾਰਟੀ ਦੇ ਪਿੰਡ ਅਚਰਾਲ ਖੁਰਦ ਤੋਂ ਹੀ 190 ਲੀਟਰ ਲਾਹਣ ਬਰਾਮਦ ਕਰਵਾਈ ਤੇ ਦੋਸ਼ੀ ਦੀ ਪਹਿਚਾਣ ਬੰਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਅਚਰਾਲ ਖੁਰਦ ਵਜੋਂ ਹੋਈ ਹੈ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.