ਸਰਪੰਚ ਵੀ ਉਤਰੇ ਸੜਕਾਂ ‘ਤੇ ਕਾਂਗਰਸ ਸਰਕਾਰ ਵਿਰੁੱਧ ਪ੍ਰਦਰਸ਼ਨ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

0
65

ਸਰਪੰਚ ਵੀ ਉਤਰੇ ਸੜਕਾਂ ‘ਤੇ ਕਾਂਗਰਸ ਸਰਕਾਰ ਵਿਰੁੱਧ ਪ੍ਰਦਰਸ਼ਨ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ਚ ਅੱਜ ਸਰਪੰਚ ਵੀ ਸੜਕਾਂ ਤੇ ਉਤਰ ਆਏ। ਪੰਚਾਇਤ ਯੂਨੀਅਨ ਵੱਲੋਂ ਅੱਜ ਇੱਥੇ ਪਹਿਲਾਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਸ ਤੋਂ ਬਾਅਦ ਮੋਤੀ ਮਹਿਲ ਦੇ ਘਿਰਾਓ ਨੂੰ ਚਾਲੇ ਪਾ ਦਿੱਤੇ ਗਏ । ਇਸ ਮੌਕੇ ਸਰਪੰਚ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ

ਜਦੋਂ ਪਿੰਡਾਂ ਵਿੱਚ ਕਿਸੇ ਪ੍ਰਕਾਰ ਦਾ ਵਿਕਾਸ ਕਾਰਜ ਨਹੀਂ ਹੋ ਰਿਹਾ । ਪਿੰਡਾਂ ਅੰਦਰ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਕੋਈ ਵੀ ਗਰਾਂਟ ਜਾਰੀ ਨਹੀਂ ਕੀਤੀ ਗਈ ਜਿਸ ਕਾਰਨ ਪਿੰਡਾਂ ਅੰਦਰ ਸਾਰੇ ਵਿਕਾਸ ਕਾਰਜ ਠੱਪ ਪਏ ਹਨ ਉਨ੍ਹਾਂ ਕਿਹਾ ਕਿ ਮਨਰੇਗਾ ਦੁਆਰਾ ਕੀਤੇ ਗਏ ਕੰਮਾਂ ਦਾ ਪੈਸਾ ਵੀ ਬਲੌਕ ਹੋਇਆ ਪਿਆ ਹੈ । ਉਨ੍ਹਾਂ ਚਿਤਾਵਨੀ ਦਿੱਤੀ ਕਿ ਆ ਰਹੀਆਂ ਚੋਣਾਂ ਵਿੱਚ ਕਾਂਗਰਸ ਦਾ ਭਾਰੀ ਵਿਰੋਧ ਕੀਤਾ ਜਾਵੇਗਾ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ