Breaking News

ਉੱਤਰ ਪ੍ਰਦੇਸ਼ : 6 ਸਾਬਕਾ ਮੁੱਖ ਮੰਤਰੀਆਂ ਨੂੰ ਬੰਗਲਾ ਖਾਲੀ ਕਰਨ ਦਾ ਆਦੇਸ਼

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਛੇ ਸਾਬਕਾ ਮੁੱਖ ਮੰਤਰੀਆਂ ਨੂੰ ਦੋ ਮਹੀਨਿਆਂ ਦੇ ਅੰਦਰ- ਅੰਦਰ ਬੰਗਲਾ ਖਾਲੀ ਕਰਨ ਦਾ ਅੱਜ ਆਦੇਸ਼ ਦਿੱਤਾ।
ਜਸਟਿਸ ਅਨਿਲ ਆਰ ਦਵੇ, ਜਸਟਿਸ ਉਦੈ ਲਲਿਤ ਤੇ ਜਸਟਿਸ ਐੱਲ ਨਾਗੇਸ਼ਵਰ ਰਾਓ ਦੀ ਬੈਂਚ ਨੇ ਗੈਰ-ਸਰਕਾਰੀ ਸੰਗਠਨ ਸਰਕਾਰੀ ਵਕੀਲ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਉੱਤਰ ਪ੍ਰਦੇਸ਼ ਸਰਕਾਰ ਦੇ ਉਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ, ਜਿਸ ‘ਚ ਸਾਬਕਾ ਮੁੱਖ ਮੰਤਰੀਆਂ ਨੂੰ ਉਮਰ ਭਰ ਲਈ ਬੰਗਲਾ ਦੇਣ ਦੀ ਵਿਵਸਥਾ ਕੀਤੀ ਗਈ ਸੀ।
ਜੱਜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀਆਂ ਨੂੰ ਉਮਰ ਭਰ ਲਈ ਮਿਲੇ ਬੰਗਲੇ ਖਾਲੀ ਕਰਨੇ ਪੈਣਗੇ।

ਪ੍ਰਸਿੱਧ ਖਬਰਾਂ

To Top