ਟ੍ਰੈਫਿਕ ਨਿਯਮਾਂ ਸਬੰਧੀ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਵਿਖੇ ਹੋਇਆ ਸੈਮੀਨਾਰ ( Traffic Rules)

ਡੇਰਾਬੱਸੀ/ਮੋਹਾਲੀ (ਐੱਮ ਕੇ ਸ਼ਾਇਨਾ)। ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਲੋਰਡ ਮਹਾਂਵੀਰ ਜੈਨ ਪਬਲਿਕ ਸਕੂਲ ਡੇਰਾਬਸੀ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਡਰਾਈਵਰਾਂ ਅਤੇ ਫੀਮੇਲ ਅਟੇਂਡੇਂਟ ਨਾਲ ਸੈਮੀਨਾਰ ਕੀਤਾ ਅਤੇ ਬੱਸਾਂ ਦੀ ਚੈਂਕਿੰਗ ਕੀਤੀ ਗਈ ਇਹਨਾਂ ਵਿੱਚ ਕਮੀਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਨਾਲ ਹੀ ਬੱਸ ਡਰਾਈਵਰਾਂ ਅਤੇ ਫੀਮੇਲ ਅਟੈਂਡਸ ਨੂੰ ਟਰੈਫਿਕ ਨਿਯਮਾਂ ( Traffic Rules) ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ, ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਕੌਣ ਹਨ ਨਰਿੰਦਰ ਕੌਰ ਭਰਾਜ, ਜਾਣੋ…

ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਸੇਵ ਸਕੂਲ ਵਾਹਨ ਸਕੀਮ ਬਾਰੇ, ਬੱਸਾਂ ਵਿਚ ਸੀਟ ਕੰਮਪੇਸਟੀ ਅਨੁਸਾਰ ਬੱਚੇ ਬਿਠਾਉਣ ਬਾਰੇ, ਵਾਹਨਾਂ ਨੂੰ ਸੜਕ ’ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਫਸਟ ਏਡ ਰੱਖਣ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ। ਨਾਲ ਹੀ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ