Breaking News

ਸੁਰੱਖਿਆ ਬਲਾਂ ਨੇ ਕੈਂਪ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਮਾਰਿਆ

ਰੋਕਣ ਦੀ ਕੀਤੀ ਸੀ ਕੋਸ਼ਿਸ਼

ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਕੈਂਪਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਸ਼ਨਿੱਚਰਵਾਰ ਸਵੇਰੇ ਮਾਰ ਦਿੱਤਾ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਵਿਅਕਤੀ ਦਾ ਨਾਮ ਰਈਸ ਅਹਿਮਦ ਸੀ। ਸੂਤਰਾਂ ਨੇ ਦੱਸਿਆ ਕਿ ਉਹ ਮਾਨਸਿਕ ਤੌਰ ‘ਤੇ ਬਿਮਾਰ ਸੀ ਅਤੇ ਜਦੋਂ ਉਹ ਸ਼ੋਪੀਆ ਦੇ ਪਹਿਨੂ ‘ਚ ਸੁਰੱਖਿਆ ਬਲਾਂ ਦੇ ਕੈਂਪਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਸੁਰੱਖਿਆ ਬਲਾਂ ਨੇ ਉਸ ਨੂੰ ਰੁਕਣ ਨੂੰ ਕਿਹਾ, ਪਰ ਜਦੋਂ ਉਹ ਨਹੀਂ ਰੁਕਿਆ ਤਾਂ ਸੁਰੱਖਿਆ ਬਲਾਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਰਈਸ ਕੁਲਗਾਮ ਦਾ ਨਿਵਾਸੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top