ਅਕਾਲੀ ਦਲ ਦੇ ਸੀਨੀਅਰ ਆਗੂ ਪੂਰਨ ਚੰਦ ਮੁਜੈਦੀਆ ਭਾਜਪਾ ’ਚ ਸ਼ਾਮਲ

bjp candidate

 ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਹੋ ਸਕਦੇ ਹਨ ਉਮੀਦਵਾਰ

ਫਾਜ਼ਿਲਕਾ / ਜਲਾਲਾਬਾਦ (ਰਜਨੀਸ ਰਵੀ)। ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪੂਰਨ ਚੰਦ ਮੁਜੈਦੀਆ ਅੱਜ ਫ਼ਾਜ਼ਿਲਕਾ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਚ ਸ਼ਾਮਲ ਕਰਵਾਉਣ ਦੀ ਰਸਮ ਕੇਂਦਰੀ ਜਲ ਸੰਸਾਧਨ ਮੰਤਰੀ ਗਜਿੰਦਰ ਸਿੰਘ ਸੇਖਾਵਤ ਵੱਲੋਂ ਕੀਤੀ ਗਈ । ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਵੱਲੋਂ ਅੱਜ ਫ਼ਾਜ਼ਿਲਕਾ ਵਿਖੇ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਅਤੇ ਵਿਧਾਨ ਸਭਾ ਚੌਣਾ ਸਬੰਧੀ ਤਿਆਰੀਆਂ ਜਾ ਜਾਇਜ਼ਾ ਲੈਣ ਆਏ ਸਨ।

ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੱਚ ਕਹੂੰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਇਸ ਤਰ੍ਹਾਂ ਦੀ ਪਾਰਟੀ ਹੈ ਦੇਸ ਅਤੇ ਸੂਬੇ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ ਅਤੇ ਭਾਜਪਾ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਉਹਨਾਂ ਭਾਜਪਾ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਜ਼ਿਲ੍ਹਾ ਫਾਜ਼ਿਲਕਾ ਅਤੇ ਜਲਾਲਾਂਬਾਦ ਭਾਜਪਾ ਲੀਡਰਸ਼ਿਪ ਮੌਜੂਦ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ