Breaking News

ਬੱਚੀ ਨਾਲ ਜ਼ਬਰ-ਜਨਾਹ ਦੇ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ

Sentence, Raping, Girl

6 ਸਾਲ ਦੀ ਬੱਚੀ ਨਾਲ ਜ਼ਬਰ ਜਨਾਹ ਮਗਰੋਂ ਕੀਤਾ ਸੀ ਕਤਲ

ਮਾਨਸਾ (ਸੁਖਜੀਤ ਮਾਨ) 25 ਜੁਲਾਈ ।

ਜ਼ਿਲੇ ਦੇ ਕਸਬਾ ਬੋਹਾ ਨੇੜਲੇ ਪਿੰਡ ਆਲਮਪੁਰ ਮੰਦਰਾਂ ਵਿੱਚ ਸਾਲ 2016 ਵਿੱਚ 6 ਸਾਲ ਦੀ ਬੱਚੀ ਨਾਲ ਦੁਰਾਚਾਰ ਮਗਰੋਂ ਹੱਤਿਆ ਕਰਨ ਵਾਲੇ ਦਰਿੰਦੇ ਨੂੰ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ। ਵੇਰਵਿਆਂ ਮੁਤਾਬਿਕ 11 ਮਈ, 2016 ਨੂੰ ਪਿੰਡ ਆਲਮਪੁਰ ਮੰਦਰਾਂ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਆਏ ਰੁਪਾਵਲੀ (ਹਰਿਆਣਾ) ਦੇ ਕਾਲਾ ਸਿੰਘ ਨਾਂਅ ਦੇ ਵਿਅਕਤੀ ਨੇ 6 ਸਾਲ ਦੀ ਬੱਚ੍ਹੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਸੀ। ਇਸ ਮਗਰੋਂ ਉਸ ਨੇ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।ਸੰਬਧਿਤ ਥਾਣਾ ਬੋਹਾ ਦੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਸੀ। ਕਰੀਬ ਦੋ ਸਾਲ ਅਦਾਲਤ ਵਿੱਚ ਚੱਲੇ ਇਸ ਮਾਮਲੇ ਸੰਬਧੀ ਅੱਜ ਅਦਾਲਤ ਨੇ ਦਰਿੰਦੇ ਕਾਲਾ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ। ਬੱਚੀ ਦੇ ਮਾਪਿਆਂ ਨੇ ਫੈਸਲੇ ਤੇ ਸੰਤੁਸ਼ਟੀ ਜਾਹਿਰ ਕੀਤੀ ਹੈ। (Sentence)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। 

ਪ੍ਰਸਿੱਧ ਖਬਰਾਂ

To Top