ਆਪ ਨੂੰ ਝਟਕਾ, ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਦਿੱਤਾ ਅਸਤੀਫ਼ਾ

0
98

ਆਪ ਨੂੰ ਝਟਕਾ, ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਦਿੱਤਾ ਅਸਤੀਫ਼ਾ

ਬਠਿੰਡਾ (ਸੱਚ ਕਹੂੰ ਬਿਊਰੋ )। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਠਿੰਡਾ ਦਿਹਾਤੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅਸਤੀਫਾ ਕਿਉਂ ਦਿੱਤਾ ਗਿਆ ਹੈ। ਉਨ੍ਹਾਂ ਅਸਤੀਫ਼ੇ ਦੀ ਜਾਣਕਾਰੀ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਦਿੱਤੀ ਹੈ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ਟਵਿੱਟਰ ‘ਤੇ ਇਸ ਸਬੰਧ ‘ਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਟੈਗ ਕੀਤਾ ਹੈ।

ਅਸਤੀਫਾ ਦਿੰਦੇ ਹੋਏ ਉਨ੍ਹਾਂ ਲਿਖਿਆ, ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ, ਮੈਂ ਤੁਰੰਤ ਪ੍ਰਭਾਵ ਨਾਲ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੀ ਹਾਂ। ਕਿਰਪਾ ਕਰਕੇ ਮੇਰਾ ਅਸਤੀਫਾ ਸਵੀਕਾਰ ਕਰੋ। Wਪਿੰਦਰ ਕੌਰ ਰੂਬੀ, ਵਿਧਾਇਕ, ਬਠਿੰਡਾ ਦਿਹਾਤੀ। ਦੂਜੇ ਪਾਸੇ ਪਾਰਟੀ ਦੇ ਕਿਸੇ ਵੀ ਵੱਡੇ ਨੇਤਾ ਵੱਲੋਂ ਇਸ ‘ਤੇ ਕੋਈ ਬਿਆਨ ਨਹੀਂ ਆਇਆ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ Wਪਿੰਦਰ ਕੌਰ ਰੂਬੀ ਕਿਹੜੀ ਪਾਰਟੀ ਲਵੇਗੀ। ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਜ਼ਰੂਰ ਕਰੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ