ਸਿੱਧੂ-ਬਾਜਵਾ ਦੀ ਜੱਫੀ ਤੋਂ ਹੀ ਸ਼ੁਰੂ ਹੋ ਗਈ ਸੀ ਸਾਜ਼ਿਸ, ਪਾਕਿਸਤਾਨ ਦੀ ਸਾਜਿਸ਼ ਨੂੰ ਕਰਾਂਗੇ ਨਾਕਾਮ

Moving Abroad, Captain, Anybody, Command, Run, Government

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਘੇ ਪਿਛੇ ਦੱਸੀ ਪਾਕਿਸਤਾਨ ਦੀ ਨਾਪਾਕ ਸਾਜਿਸ਼

ਚੰਡੀਗੜ (ਅਸ਼ਵਨੀ ਚਾਵਲਾ)। ਕਾਗਰਸੀ ਨਵਜੋਤ ਸਿੱਧੂ ਅਤੇ ਜਰਨਲ ਬਾਜਵਾ ਦੀ ਪਾਕਿਸਤਾਨ ਵਿਖੇ ਜੱਫੀ ਤੋਂ ਹੀ ਸਾਜ਼ਿਸ ਸ਼ੁਰੂ ਹੋ ਗਈ ਸੀ, ਕਿਉਂਕਿ ਰੈਫਰੰਡਮ 2020 ਨੂੰ ਲੈ ਕੇ ਪਾਕਿਸਤਾਨ ਕੋਈ ਨਾ ਕੋਈ ਨਾਪਾਕ ਹਰਕਤ ਕਰ ਸਕਦਾ ਹੈ ਪਰ ਉਹ ਪਾਕਿਸਤਾਨ ਦੀ ਕਿਸੇ ਵੀ ਸਾਜਿਸ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੂੰ ਚੁਕਣ ਤੋਂ ਪਹਿਲਾਂ ਹੀ ਨਵਜੋਤ ਸਿੱਧੂ ਨੂੰ ਜਰਨਲ ਬਾਜਵਾ ਨੇ ਕਰਤਾਰਪੁਰ ਲਾਘੇ ਸਬੰਧੀ ਦੱਸ ਦਿੱਤਾ ਸੀ ਕਿ ਪ੍ਰਧਾਨ ਮੰਤਰੀ ਜਲਦ ਹੀ ਲਾਘੇ ਨੂੰ ਖੋਲ੍ਹਣਗੇ। ਇਸ ਤੋਂ ਹੀ ਸਾਫ਼ ਹੁੰਦਾ ਹੈ ਕਿ ਪਾਕਿਸਤਾਨ ਕੋਈ ਵੱਡੀ ਸਾਜ਼ਿਸ ਰੱਚ ਰਿਹਾ ਹੈ ਪਰ ਉਹ ਇਸ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਇਹ ਪ੍ਰਵਟਾਵਾ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕੀਤਾ। Sidhu

ਅੱਜ ਸਵੇਰੇ ਇੱਥੇ ਵਿਧਾਨ ਸਭਾ ਵਿਖੇ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ-ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਕਰਤਾਰਪੁਰ ਲਾਂਘੇ ਦੇ ਖੁੱਲਣ ਸਮੇਤ ਪਾਕਿਸਤਾਨ ਸਰਕਾਰ ਵੱਲੋਂ ਕੀਤੇ ਹੋਰ ਉਪਰਾਲਿਆਂ ਦੇ ਸੰਦਰਭ ਵਿੱਚ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਵਿਰੁੱਧ ਚੌਕਸ ਰਹਿਣ ਦੀ ਲੋੜ ਨੂੰ ਦੁਹਰਾਇਆ। ਉਨਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਪਵਿੱਤਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣਾ ਪਾਕਿਸਤਾਨ ਦੇ ਛੁਪੇ ਹੋਏ ਇਰਾਦੇ ਦਾ ਸੰਕੇਤ ਹੈ ਜਿਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰ ਕੇ ਭਾਈਚਾਰੇ ਵਿੱਚ ਦਰਾੜ ਪੈਦਾ ਕਰਨਾ ਹੈ।

ਇਸ ਮੌਕੇ ‘ਤੇ ਸਾਂਝੇ ਤੌਰ ਉੱਤੇ ਸਮਾਗਮ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਸੰਜੀਦਾ ਯਤਨ ਨਾ ਕਰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸਮਾਗਮ ਲਈ ਸਾਰੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਅਤੇ ਪੰਜਾਬ ਸਰਕਾਰ ਸ਼ਰਧਾਲੂਆਂ ਲਈ ਇਸ ਉਤਸ਼ਾਹਮਈ ਮੌਕੇ ਨੂੰ ਜ਼ਿੰਦਗੀ ਦੇ ਅਣਮੋਲ ਯਾਦਗਾਰੀ ਪਲ ਬਣਾਉਣ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਆਸ ਨਹੀਂ ਕਿ ਪਾਕਿਸਤਾਨ ਲਾਂਘੇ ਰਾਹੀਂ ਕੋਈ ਗਲਤੀ ਕਰਨ ਦੀ ਹਿੰਮਤ ਰੱਖਦਾ ਹੈ ਪਰ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਸਮੇਂ ਚੌਕਸ ਰਹਿਣਾ ਹੋਵੇਗਾ। ਉਨਾਂ ਕਿਹਾ ਕਿ ਸੂਬੇ ਨੇ ਸਥਿਤੀ ‘ਤੇ ਪੂਰੀ ਨਜ਼ਰ ਬਣਾਈ ਹੋਈ ਹੈ।

ਨਵੇਂ ਚੁਣੇ ਕਾਂਗਰਸੀ ਵਿਧਾਇਕਾਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਲੋਕ ਭਲਾਈ ਸਕੀਮਾਂ ਤੇ ਉਪਰਾਲਿਆਂ ਨੂੰ ਹੋਰ ਅੱਗੇ ਲਿਜਾਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਕਿ ਇਨਾਂ ਨੂੰ ਨਾਗਰਿਕਾਂ ਦੇ ਦਰਾਂ ਤੱਕ ਪਹੁੰਚਾਇਆ ਜਾ ਸਕੇ।

ਇੱਥੇ ਇਹ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿਧਾਨ ਸਭਾ ਵਿੱਚ ਹੋਰ ਮਜ਼ਬੂਤ ਹੋਈ ਹੈ ਅਤੇ ਕੁੱਲ 117 ਵਿਧਾਇਕਾਂ ਵਿੱਚੋਂ 80 ਵਿਧਾਇਕ ਸੱਤਾਧਾਰੀ ਪਾਰਟੀ ਦੇ ਹਨ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨਵੇਂ ਚੁਣੇ ਵਿਧਾਇਕਾਂ ਰਮਿੰਦਰ ਸਿੰਘ ਆਂਵਲਾ (ਜਲਾਲਾਬਾਦ), ਬਲਵਿੰਦਰ ਸਿੰਘ ਧਾਲੀਵਾਲ (ਫਗਵਾੜਾ) ਅਤੇ ਇੰਦੂ ਬਾਲਾ ਜੋ ਮੁਕੇਰੀਆਂ ਜ਼ਿਮਨੀ ਚੋਣ ਵਿੱਚ ਜਿੱਤ ਕੇ ਆਏ ਹਨ, ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।