ਸਿੱਧੂ ਨੇ ਚੁਕਾਈ ਨਵੇਂ ਸਰਪੰਚਾਂ-ਪੰਚਾਂ ਨੂੰ ਸਹੁੰ

0
Balbir Singh Sidhu

ਬਰਨਾਲਾ। ਬਰਨਾਲਾ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਅਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਜਾਣਕਾਰੀ ਮੁਤਾਬਕ ਸਿੱਧੂ ਨੇ ਕਿਹਾ ਕਿ ਅੱਜ ਦਿ ਐਕਸੀਡੇਂਟਲ ਪਰਾਈਮ ਮਿਨਿਸਟਰ ਜਿਹੜੀ ਮੂਵੀ ਰਿਲੀਜ਼ ਹੋਈ ਹੈ। ਉਹ ਭਾਜਪਾ ਦੀ ਮਾਨਸਿਕਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਜਿਸ ਸੀ.ਬੀ.ਆਈ. ਦੇ ਡਾਇਰੈਕਟਰ ਆਲੋਕ ਵਰਮਾ ਨੂੰ ਉਨ੍ਹਾਂ ਦੇ ਅਹੁਦੇ ‘ਤੇ ਬਵਾਲ ਕੀਤਾ ਸੀ, ਉਸ ਨੂੰ 54 ਘੰਟਿਆਂ ਬਾਅਦ ਹੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ