SIT ਨੇ ‘ਟੇਨੀ’ ਦੇ ਬੇਟੇ ਆਸ਼ੀਸ਼ ਖਿਲਾਫ ਅਦਾਲਤ ‘ਚ ਚਾਰਜਸ਼ੀਟ ਦਾਖਲ

Ashish-Mishra

SIT ਨੇ ‘ਟੇਨੀ’ ਦੇ ਬੇਟੇ ਆਸ਼ੀਸ਼ ਖਿਲਾਫ ਅਦਾਲਤ ‘ਚ ਚਾਰਜਸ਼ੀਟ ਦਾਖਲ

ਲਖੀਮਪੁਰ ਖੇੜੀ (ਏਜੰਸੀ)। ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕਥਿਤ ਤੌਰ ‘ਤੇ ਅੰਦੋਲਨਕਾਰੀ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੇ ਮਾਮਲੇ ਵਿੱਚ ਮੁਲਜ਼ਮ ਆਸ਼ੀਸ਼ ਮਿਸ਼ਰਾ ਸਮੇਤ 13 ਹੋਰਾਂ ਖ਼ਿਲਾਫ਼ ਸੋਮਵਾਰ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ‘ਟੇਨੀ’ ਦਾ ਪੁੱਤਰ ਹੈ। ਐਸਆਈਟੀ ਨੇ ਲਖੀਮਪੁਰ ਖੇੜੀ ਦੀ ਅਦਾਲਤ ਵਿੱਚ 1800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ।

ਲਖੀਮਪੁਰ ਖੇੜੀ ਦੇ ਸੰਸਦ ਮੈਂਬਰ ਅਤੇ ਮੰਤਰੀ ਟੇਨੀ ਦੇ ਪੁੱਤਰ ‘ਤੇ ਆਪਣੇ ਸਾਥੀਆਂ ਸਮੇਤ ਪਿਛਲੇ ਸਾਲ 3 ਅਕਤੂਬਰ ਨੂੰ ਤਿਕੂਨੀਆ ‘ਚ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦਾ ਦੋਸ਼ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਆਈਟੀ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਐਸਆਈਟੀ ਨੇ ਉਸੇ ਦਿਨ ਚਾਰਜਸ਼ੀਟ ਦਾਇਰ ਕੀਤੀ ਸੀ ਜਦੋਂ ਕੇਸ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਚਾਰਜਸ਼ੀਟ ਦਾਖਲ ਕਰਨ ਲਈ 90 ਦਿਨਾਂ ਦੀ ਵੱਧ ਤੋਂ ਵੱਧ ਸੀਮਾ ਸੋਮਵਾਰ ਨੂੰ ਖਤਮ ਹੋ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ