ਡਾ. ਨੈਨ ਨੂੰ ਗਵਾਹ ਦੇ ਤੌਰ ’ਤੇ ਹੀ ਟ੍ਰੀਟ ਕਰੇ SIT, 9 ਦਸੰਬਰ ਲਈ ਸਰਕਾਰ ਨੂੰ ਨੋਟਿਸ

ਡਾ. ਪੀਆਰ ਨੈਨ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰਾਹਤ

ਚੰਡੀਗੜ੍ਹ, (ਅਸ਼ਵਨੀ ਚਾਵਲਾ)। Dera Sacha Sauda ਦੇ ਵਾਈਸ ਚੇਅਰਮੈਨ ਡਾ. ਪੀਆਰ ਨੈਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana Highcourt) ਨੇ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਡਾ. ਪੀਆਰ ਨੈਨ ਨੂੰ ਬੇਅਦਬੀ ਮਾਮਲੇ ਵਿੱਚ ਕਥਿਤ ਦੋਸ਼ੀ ਦੇ ਤਹਿਤ ਟ੍ਰੀਟ ਨਾ ਕੀਤਾ ਜਾਵੇ, ਜੇਕਰ ਪੰਜਾਬ ਪੁਲਿਸ ਦੀ ਸਪੈਸ਼ਲ ਜਾਂਚ ਟੀਮ ਵਲੋਂ ਜਾਂਚ ਕਰਨੀ ਵੀ ਹੈ ਤਾਂ ਉਨ੍ਹਾਂ ਨੂੰ ਬਤੌਰ ਗਵਾਹ ਹੀ ਟ੍ਰੀਟ ਕੀਤਾ ਜਾਵੇ। ਇਥੇ ਹੀ ਪੀਆਰ ਨੈਨ ਵੱਲੋਂ ਹਾਈਕੋਰਟ ਵਿੱਚ ਅਰਜੀ ਦਾਇਰ ਕੀਤੀ ਗਈ ਸੀ ਕਿ ਉਨ੍ਹਾਂ ਤੋਂ ਪੁੱਛਗਿਛ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਰਾਜ ਮੋਹਨ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਐਸਆਈਟੀ ਸਣੇ ਡੀਜੀਪੀ ਨੂੰ ਨੋਟਿਸ ਜਾਰੀ ਕਰਦਿਆਂ ਵੀਰਵਾਰ 9 ਦਸੰਬਰ ਤੱਕ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਹਨ।

ਇਸ ਪਟੀਸ਼ਨ ਵਿੱਚ ਪੀਆਰ ਨੈਨ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੀ ਕੋਸ਼ਿਸ਼ ਪੰਜਾਬ ਸਰਕਾਰ ਅਤੇ ਸਪੈਸ਼ਲ ਜਾਂਚ ਟੀਮ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਡਰ ਹੈ ਕਿ ਜਾਂਚ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ,

ਜਦੋਂ ਕਿ ਉਨ੍ਹਾਂ ਦੇ ਕਿਸੇ ਵੀ ਮਾਮਲੇ ਵਿੱਚ ਕੋਈ ਵੀ ਲੈਣਾ ਦੇਣਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦਾ ਕਿਤੇ ਵੀ ਕੋਈ ਜਿਕਰ ਆਇਆ ਹੈ। ਇਸ ਨਾਲ ਹੀ ਉਨ੍ਹਾਂ ਵਲੋਂ ਆਪਣੀ ਉਮਰ ਦੇ ਨਾਲ ਖ਼ਰਾਬ ਸਿਹਤ ਦਾ ਵੀ ਹਵਾਲਾ ਦਿੱਤਾ ਗਿਆ ਹੈ। ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਪੈਸ਼ਲ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਨੂੰ ਬਤੌਰ ਗਵਾਹ ਹੀ ਟ੍ਰੀਟ ਕੀਤਾ ਜਾਵੇ ਨਾ ਕਿ ਕਿਸੇ ਤਰ੍ਹਾਂ ਦੇ ਮੁਲਜ਼ਮ ਤੇ ਤੌਰ ’ਤੇ ਟ੍ਰੀਟ ਕੀਤਾ ਜਾਵੇ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਵੀਰਵਾਰ ਨੂੰ ਹੋਏਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ