ਅੰਤਰਰਾਸ਼ਟਰੀ ਸਰਹੱਦ ’ਤੇ ਮੁਕਾਬਲੇ ਵਿੱਚ ਜਵਾਨ ਜਖ਼ਮੀ, 49 ਕਿੱਲੋ ਹੈਰੋਇਨ ਬਰਾਮਦ

Heroin Recovered Sachkahoon

ਅੰਤਰਰਾਸ਼ਟਰੀ ਸਰਹੱਦ ’ਤੇ ਮੁਕਾਬਲੇ ਵਿੱਚ ਜਵਾਨ ਜਖ਼ਮੀ, 49 ਕਿੱਲੋ ਹੈਰੋਇਨ ਬਰਾਮਦ

ਗੁਰਦਾਸਪੁਰ। ਪੰਜਾਬ ਦੇ ਗੁਰਦਾਸਪੁਰ ਸੈਕਟਰ ’ਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ’ਤੇ ਸ਼ੁੱਕਰਵਾਰ ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਤਸਕਰਾਂ ਵਿਚਾਲੇ ਹੋਏ ਮੁਕਾਬਲੇ ’ਚ ਫੌਜ ਦਾ ਇੱਕ ਜਵਾਨ ਗੰਭੀਰ ਜਖ਼ਮੀ ਹੋ ਗਿਆ। ਬੀਐਸਐਫ਼ ਨੇ ਮੁਕਾਬਲੇ ਵਾਲੀ ਥਾਂ ਤੋਂ 49 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਗੁਰਦਾਸਪੁਰ ਸੈਕਟਰ ਵਿੱਚ ਫਾਰਵਰਡ ਬਾਰਡਰ ਪੋਸਟ (ਬੀਓਪੀ) ਚੰਦੂ ਵਡਾਲਾ ਵਿੱਚ ਅੱਜ ਸਵੇਰੇ ਲੱਗਭਗ 5 ਵਜੇ ਅੰਤਰਰਾਸ਼ਟਰੀ ਸਰਹੱਦ ਨੇੜੇ ਕੁੱਝ ਹਿਲਜੁਲ ਦੇਖੀ ਗਈ। ਬੀਐਸਐਫ ਜਵਾਨਾਂ ਨੇ ਸੰਘਣੀ ਧੁੰਦ ਦੇ ਬਾਵਜ਼ੂਦ ਨਸ਼ਾ ਤਸਕਰਾਂ ਨੂੰ ਰੁਕਣ ਦੀ ਚਿਤਾਵਨੀ ਦਿੱਤੀ ਪਰ ਤਸਕਰਾਂ ਨੇ ਬੀਐਸਐਫ਼ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਦੌਰਾਨ ਇੱਕ ਜਵਾਨ ਸਿਰ ’ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬੀਐਸਐਫ਼ ਜਵਾਨ ਦਾ ਨਾਮ ਗਿਆਨ ਚੰਦ ਹੈ। ਬਾਅਦ ਵਿੱਚ ਮੁਕਾਬਲੇ ਵਾਲੀ ਜਗ੍ਹਾ ਦੀ ਤਲਾਸ਼ੀ ਦੌਰਾਨ ਓਥੋਂ 49 ਕਿੱਲੋ ਹੈਰੋਇਨ ਬਰਾਮਦ ਹੋਈ। ਉਹਨਾਂ ਨੇ ਕਿਹਾ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ