ਹਰਿਆਣਾ ‘ਚ ਕੋਰੋਨਾ ਦੇ ਮੱਦੇਨਜ਼ਰ ਫਿਲਮੀ ਸ਼ੂਟਿੰਗ ਲਈ ਐਸਓਪੀ ਜਾਰੀ

0
Corona

ਹਰਿਆਣਾ ‘ਚ ਕੋਰੋਨਾ ਦੇ ਮੱਦੇਨਜ਼ਰ ਫਿਲਮੀ ਸ਼ੂਟਿੰਗ ਲਈ ਐਸਓਪੀ ਜਾਰੀ

ਚੰਡੀਗੜ੍ਹ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਹਰਿਆਣਾ ‘ਚ ਪਹਿਲਾਂ ਤੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਨਾਲ ਰਾਜ ਸਰਕਾਰ ਨੇ ਫਿਲਮਾਂ ਦੀ ਸ਼ੂਟਿੰਗ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਗ੍ਰਹਿ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੋਵਿਡ -19 ਕਰਕੇ ਫਿਲਮਾਂ ਦੀ ਸ਼ੂਟਿੰਗ ਲਈ ਇਜਾਜ਼ਤ ਲੈਣ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਪ੍ਰਾਪਤ ਹੋਣਗੀਆਂ ਅਤੇ ਪ੍ਰਵਾਨਗੀ ਦੀ ਮੁੱਢਲੀ ਜਾਣਕਾਰੀ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ (ਡੀਜੀਆਈਪੀਆਰ) ਦੁਆਰਾ ਪ੍ਰਾਪਤ ਕੀਤੀ ਜਾਵੇਗੀ। ਬਾਅਦ ਵਿਚ ਇਹ ਅਰਜ਼ੀ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਜਾਏਗੀ, ਜਿਹੜੀ ਸ਼ੂਟਿੰਗ ਲਈ ਪ੍ਰਸਤਾਵਿਤ ਥਾਵਾਂ ਦਾ ਜ਼ਿਕਰ ਕਰੇਗੀ।

Corona

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.