ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ.ਏ. ਅਸਿੱਧੇ ਢੰਗ ਨਾਲ ਕੇਂਦਰੀ ਪੈਟਰਨ ਨਾਲੋਂ ਡੀ ਲਿੰਕ ਕਰਨ ਦੀ ਸਖ਼ਤ ਨਿਖੇਧੀ

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਨੇ ਕੀਤੀ ਮਹੀਨਾਵਾਰ ਮੀਟਿੰਗ

ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਮੀਟਿੰਗ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ। ਮੀਟਿੰਗ ਨੂੰ ਜੱਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾਈ ਆਗੂ ਅਸ਼ੋਕ ਕੌਸ਼ਲ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ਤੇ ਸੋਮ ਨਾਥ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲਾ ਡੀ ਏ. ਮਿਤੀ 21 ਅਕਤੂਬਰ 2022 ਨੂੰ ਜਾਰੀ ਕੀਤੇ ਗਏ ਪੱਤਰਾਂ ਰਾਹੀਂ ਅਸਿੱਧੇ ਢੰਗ ਨਾਲ ਕੇਂਦਰੀ ਪੈਟਰਨ ਨਾਲੋਂ ਡੀ ਲਿੰਕ ਕਰਨ ਦੀ ਪਿਛਲੀਆਂ ਹੁਕਮਰਾਨ ਸਰਕਾਰਾਂ ਵਾਂਗ ਕੋਝੀ ਸਾਜ਼ਿਸ਼ ਕੀਤੀ ਹੈ।

ਇਹਨਾਂ ਪੱਤਰਾਂ ਵਿੱਚ 34 ਫ਼ੀਸਦੀ ਡੀ.ਏ .ਦੇਣ ਸਮੇਂ ਨਾ ਤਾਂ ਡੀ ਏ. ਦੇਣ ਦੀ ਕਿਸੇ ਮਿਤੀ ਦਾ ਜ਼ਿਕਰ ਕੀਤਾ ਗਿਆ ਤੇ ਨਾ ਹੀ ਪਿਛਲਾ ਬਣਦਾ ਬਕਾਇਆ ਨਕਦ ਜਾਂ ਜਮ੍ਹਾਂ ਕਰਨ ਬਾਰੇ ਕੋਈ ਜ਼ਿਕਰ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਰਵੱਈਏ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ 8 ਮਹੀਨਿਆਂ ਦੇ ਕਾਰਜਕਾਲ ਦੌਰਾਨ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਦੇ ਆਗੂਆਂ ਨਾਲ ਇੱਕ ਵਾਰ ਵੀ ਮੀਟਿੰਗ ਨਾ ਕਰਨ ਦੀ ਸਖ਼ਤ ਨਿਖੇਧੀ ਕੀਤੀ।

ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨਰਜ਼ ਜੱਥੇਬੰਦੀਆਂ ਦੀ ਮੰਗ ਅਨੁਸਾਰ ਪੈਨਸ਼ਨ ਸੋਧ ਗੁਣਾਂਕ ਸੋਧਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ .ਏ. ਕੇਂਦਰੀ ਪੈਟਰਨ ਅਨੁਸਾਰ 38 ਫੀਸਦੀ ਕੀਤਾ ਜਾਵੇ, ਸਮੂਹ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਆਊਟਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਯੋਗਤਾ ਅਨੁਸਾਰ ਯੋਗ ਵਾਧਾ ਕੀਤਾ ਜਾਵੇ। ਫ਼ੈਸਲਾ ਕੀਤਾ ਗਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਵੱਲੋਂ 12 ਨਵੰਬਰ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋ ਰਹੀ। ਸੂਬਾਈ ਮੀਟਿੰਗ ਦੌਰਾਨ ਉਲੀਕੇ ਜਾਣ ਵਾਲੇ ਸੰਘਰਸ਼ ਦੇ ਪ੍ਰੋਗਰਾਮਾਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਮੌਕੇ ’ਤੇ ਜੱਥੇਬੰਦੀ ਦੇ ਸਰਗਰਮ ਵਰਕਰ ਗੇਜ ਰਾਮ ਭੋਰਾ ਦਾ 69 ਵਾਂ ਜਨਮ ਦਿਨ ਫੁੱਲਾਂ ਦੇ ਹਾਰ ਪਹਿਨਾਕੇ ਅਤੇ ਮੂੰਹ ਮਿੱਠਾ ਕਰਵਾਕੇ ਮਨਾਇਆ ਗਿਆ। ਹਾਜ਼ਰ ਸਮੂਹ ਸਾਥੀਆਂ ਨੇ ਸਾਥੀ ਗੇਜ ਰਾਮ ਭੋਰਾ ਦੀ ਲੰਬੀ ਉਮਰ ਅਤੇ ਸਿਹਤਯਾਬੀ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਤਰਸੇਮ ਨਰੂਲਾ , ਇਕਬਾਲ ਸਿੰਘ ਮੰਘੇੜਾ, ਗੁਰਚਰਨ ਸਿੰਘ ਮਾਨ, ਗੁਰਾ ਸਿੰਘ ਢਿੱਲਵਾਂ, ਪਿ੍ਰੰਸੀਪਲ ਬਲਵੀਰ ਸਿੰਘ ਬਰਾੜ, ਵਿਨੋਦ ਕੁਮਾਰ ਲੈਕਚਰਾਰ, ਪੂਰਨ ਸਿੰਘ ਸੰਧਵਾਂ, ਮਦਨ ਲਾਲ ਸ਼ਰਮਾ ਸੰਧਵਾਂ, ਗੁਰਦੀਪ ਸਿੰਘ ਸਹਿਦੇਵ ਯੂ.ਐਸ.ਏ ਅਤੇ ਪ੍ਰਮੋਦ ਕੁਮਾਰ ਸ਼ਰਮਾ ਸੇਵਾ ਮੁਕਤ ਮੁੱਖ ਅਧਿਆਪਕ, ਹਾਕਮ ਸਿੰਘ ਡੀ ਪੀ ਈ, ਮੈਡਮ ਅਮਰਜੀਤ ਕੌਰ ਛਾਬੜਾ ਅਤੇ ਮੈਡਮ ਵਿਜੇ ਕੁਮਾਰੀ ਚੋਪੜਾ ਆਦਿ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here