Breaking News

ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Student, Suicide, Hanging, Fan

ਗਰਲਜ਼ ਹੋਸਟਲ ਨੰਬਰ 4 ਵਿਚ ਰਹਿੰਦੀ ਸੀ ਮ੍ਰਿਤਕਾ
ਖੁਦਕੁਸ਼ੀ ਦੇ ਕਾਰਣ ਅਜੇ ਸਪੱਸ਼ਟ ਨਹੀਂ
ਸੁਰੱਖਿਆ ਕਰਮਚਾਰੀ ਨੇ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਵਿਦਿਆਰਥਣ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸੀ ਜਾ ਰਹੀ ਸੀ ਮ੍ਰਿਤਕਾ

ਅੰਮ੍ਰਿਤਸਰ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਦੀ ਐੱਮ. ਐੱਸ. ਈ. ਦੀ ਵਿਦਿਆਰਥਣ ਨੇ ਵੀਰਵਾਰ ਸ਼ਾਮ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਰਾਤ 8 ਵਜੇ ਦੀ ਹੈ। ਮ੍ਰਿਤਕਾ ਦੀ ਪਛਾਣ ਕਾਜਲ ਵਜੋਂ ਹੋਈ, ਜੋ ਗਰਲਜ਼ ਹੋਸਟਲ ਨੰਬਰ 4 ਵਿਚ ਰਹਿੰਦੀ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਫਿਲਹਾਲ ਥਾਣਾ ਕੰਟੋਨਮੈਂਟ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ ਹੈ। Suicide

ਖੁਦਕੁਸ਼ੀ ਦੇ ਕਾਰਣ ਸਪੱਸ਼ਟ ਨਹੀਂ ਹੋ ਸਕੇ। ਜਾਣਕਾਰੀ ਅਨੁਸਾਰ ਅੱਜ ਸ਼ਾਮ ਮ੍ਰਿਤਕਾ ਦੀਆਂ ਸਹੇਲੀਆਂ ਉਸ ਕੋਲ ਆਈਆਂ ਤੇ ਉਸ ਨੂੰ ਆਪਣੇ ਨਾਲ ਚੱਲਣ ਲਈ ਕਹਿਣ ਲੱਗੀਆਂ ਪਰ ਉਸ ਨੇ ਜਾਣ ਤੋਂ ਮਨ੍ਹਾ ਕਰ ਦਿੱਤਾ। ਜਦੋਂ ਸਹੇਲੀਆਂ ਵਾਪਸ ਪਰਤੀਆਂ ਤਾਂ ਉਨ੍ਹਾਂ ਦੇਖਿਆ ਕਿ ਕਮਰਾ ਅੰਦਰੋਂ ਬੰਦ ਸੀ, ਜਿਸ ‘ਤੇ ਤੁਰੰਤ ਯੂਨੀਵਰਸਿਟੀ ਪ੍ਰਬੰਧਕ ਨੂੰ ਸੂਚਿਤ ਕੀਤਾ ਗਿਆ। ਹੋਸਟਲ ‘ਚ ਤਾਇਨਾਤ ਸੁਰੱਖਿਆ ਕਰਮਚਾਰੀ ਨੇ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਵਿਦਿਆਰਥਣ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮ੍ਰਿਤਕਾ ਨੂੰ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ।

ਪੁਲਸ ਕਾਜਲ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਕਾਰਣਾਂ ਸਬੰਧੀ ਉਸ ਦੀਆਂ ਸਹੇਲੀਆਂ ਤੋਂ ਜਾਣਕਾਰੀ ਹਾਸਲ ਕਰ ਰਹੀ ਹੈ। ਥਾਣਾ ਕੰਟੋਨਮੈਂਟ ਦੇ ਇੰਚਾਰਜ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਿਦਿਆਰਥਣ ਦੇ ਕਮਰੇ ‘ਚੋਂ ਬਰਾਮਦ ਕੀਤੇ ਉਸ ਦੇ ਮੋਬਾਇਲ ਦਾ ਲਾਕ ਖੁੱਲ੍ਹਵਾ ਕੇ ਉਸ ਦੀ ਜਾਂਚ ਕਰਵਾਈ ਜਾਵੇਗੀ ਤਾਂ ਕਿ ਖੁਦਕੁਸ਼ੀ ਦੇ ਕਾਰਣਾਂ ਦੀ ਜਾਣਕਾਰੀ ਮਿਲ ਸਕੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top