ਸੁਧੀਰ ਸੂਰੀ ਦੇ ਕਾਤਲ ਨੂੰ ਅਦਾਲਤ ‘ਚ ਕੀਤਾ ਪੇਸ਼, ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਲ ਕੀਤਾ

Sudhir Suri

ਸੁਧੀਰ ਸੂਰੀ (Sudhir Suri) ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤ ਗਿਆ ਸੀ ਕਤਲ

(ਰਾਜਨ ਮਾਨ) ਅੰਮ੍ਰਿਤਸਰ। ਹਿੰਦੂ ਆਗੂ ਸੁਧੀਰ ਸੂਰੀ (Sudhir Suri) ਦੇ ਕਾਤਲ ਸੰਦੀਪ ਸਿੰਘ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ਨਿੱਚਰਵਾਰ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਸੰਦੀਪ ਨੂੰ ਪੂਰੀ ਸੁਰੱਖਿਆ ਵਿਚਕਾਰ ਅਦਾਲਤ ਵਿੱਚ ਲਿਆਂਦਾ ਗਿਆ। ਕਾਤਲ ਸੰਦੀਪ ਸਿੰਘ ਨੂੰ ਸ਼ਨਿ੍ੱਚਰਵਾਰ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ। ਇਸ ਦੌਰਾਨ ਕਈ ਸਿੱਖ ਜੱਥੇਬੰਦੀਆਂ ਵੀ ਅਦਾਲਤ ਦੇ ਬਾਹਰ ਪਹੁੰਚ ਗਈਆਂ। । ਪੁਲਿਸ ਨੇ ਅਦਾਲਤ ਵਿੱਚ ਸੰਦੀਪ ਦੇ ਇਲੈਕਟ੍ਰੋਨਿਕਸ ਯੰਤਰ ਅਤੇ ਮੋਬਾਈਲ ਦੀ ਫੋਰੈਂਸਿਕ ਰਿਪੋਰਟ ਦਾ ਹਵਾਲਾ ਦਿੰਦਿਆਂ ਸੱਤ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਹੈ।

Sudhir Suri

ਗੈਂਗਸ਼ਟਰ ਲਖਬੀਰ ਲੰਡਾ ਨੇ ਲਈ ਸੁਧੀਰ ਸੂਰੀ ਦੇ ਕਤਲ ਦੀ ਜਿੰਮੇਵਾਰੀ, ਸੋਸ਼ਲ ਮੀਡੀਆ ’ਤੇ ਪਾਈ ਪੋਸਟ

ਬੀਤੇ ਦਿਨੀਂ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜਿੰਮੇਵਾਰੀ ਕੈਨੇਡਾ ਸਥਿਤ ਗੈਂਗਸ਼ਟਰ ਲਖਬੀਰ ਲੰਡਾ ਹਰੀਕੇ (Lakhbir Landa) ਨੇ ਲਈ ਹੈ। ਲਖਬੀਰ ਕੈਨੇਡਾ ’ਚ ਹੈ ਤੇ ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਹੈ। ਜਿਸ ਵਿੱਚ ਕਿਹਾ ਉਸ ਨੇ ਲਿਖਿਆ ਹੈ ਕਿ ਸੁਧੀਰ ਸੂਰੀ ਨੂੰ ਸਾਡੇ ਭਰਾਵਾਂ ਨੇ ਮਾਰਿਆ ਹੈ।

ਉਸ (Lakhbir Landa) ਨੇ ਚਿਤਾਵਨੀ ਦਿੱਤੀ ਹੈ ਕਿ ਜੋ ਕੋਈ ਵੀ ਕਿਸੇ ਵੀ ਧਰਮ ਬਾਰੇ ਕੋਈ ਮਾੜਾ ਬੋਲੇਗਾ ਉਸ ਦਾ ਵੀ ਇਹੀ ਹਸ਼ਰ ਹੋਵੇਗਾ। ਉਸ ਨੇ ਕਿਹਾ ਕਿ ਸਭ ਦੀ ਵਾਰੀ ਆਵੇਗੀ। ਇਹ ਨਾ ਸੋਚੋ ਕਿ ਉਹ ਸੁਰੱਖਿਆ ਲੈ ਕੇ ਬਚ ਜਾਵੇਗਾ। ਇਹ ਤਾਂ ਸ਼ੁਰੂਆਤ ਹੈ। ਹਾਲਾਂਕਿ ਇਹ ਪੋਸਟ ਫੇਕ ਹੈ ਜਾਂ ਸਹੀ ਹੈ ਇਸ ਦੀ ਪੰਜਾਬ ਪੁਲਿਸ ਜਾਂਚ ਕਰ ਰਹੀ ਹੈ। ਜ਼ਿਲ੍ਹੇ ਦਾ ਐਸਪੀ ਵਿਸ਼ਾਲਜੀਤ ਦਾ ਕਹਿਣਾ ਹੈ ਕਿ ਕਿ ਲੰਡਾ ਖਿਲ਼ਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਇਹ ਵੀ ਦੱਸਣਯੋਗ ਹੈ ਕਿ ਦੇਰ ਸ਼ਾਮ ਸੁਧੀਰ ਸੂਰੀ ਦੀ ਲਾਸ਼ ਨੂੰ ਫੋਰਟਿਸ ਐਸਕਾਰਟ ਤੋਂ ਸਿਵਲ ਹਸਪਤਾਲ ਮੋਰਚੁਰੀ ਵਿਖੇ ਭੇਜ ਦਿੱਤਾ ਗਿਆ। ਸੁਧੀਰ ਸੂਰੀ ਦੀ ਲਾਸ਼ ਅੱਜ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਕਤਲ ਦੇ ਅਗਲੇ ਦਿਨ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਦਿੱਤਾ ਸੀ ਸੱਦਾ

 ਕਤਲ ਤੋਂ ਬਾਅਦ ਹਿੰਦੂ ਸੰਗਠਨਾਂ ਅਤੇ ਪਰਿਵਾਰਾਂ ਨੇ ਸ਼ਨਿਂਚਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।  ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਮੰਦਰ ਵਿੱਚ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਉਰਫ਼ ਸੈਂਡੀ ਜੋ ਕਿ ਗੋਪਾਲ ਮੰਦਰ ਨੇੜੇ ਕੱਪੜੇ ਦੀ ਦੁਕਾਨ ਕਰਦਾ ਹੈ, ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਗੋਲੀ ਚਲਾਉਣ ਲਈ ਵਰਤੀ ਜਾਂਦੀ ਇੱਕ 32 ਬੋਰ ਦਾ ਲਾਇਸੈਂਸੀ ਪਿਸਤੌਲ ਵੀ ਬਰਾਮਦ ਹੋਇਆ ਹੈ।

ਸੁਧੀਰ ਸੂਰੀ ਦੇ ਕਾਤਲ ਦੀ ਤਸਵੀਰ ਆਈ ਸਾਹਮਣੇ

sandeep

ਬੀਤੇ ਦਿਨੀਂ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਕਾਤਲ ਨੂੰ ਹਥਿਆਰ ਸਮੇਤ ਕਾਬੂ ਕਰ ਲਿਆ ਸੀ। ਕਤਲ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਉਹ ਸਥਾਨਕ ਕੋਟ ਬਾਬਾ ਦੀਪ ਸਿੰਘ ਸੁਲਤਾਨਵਿੰਡ ਰੋਡ ਦਾ ਰਹਿਣ ਵਾਲਾ ਹੈ। ਹਮਲਾਵਾਰ ਵੱਲੋਂ ਤੀਹ ਬੋਰ ਦੇ ਪਿਸਤੌਲ ਨਾਲ ਚਾਰ ਗੋਲੀਆਂ ਮਾਰੀਆਂ ਗਈਆਂ ਸਨ। ਹਮਲਾਵਾਰ ਇੱਕ ਸਵਿੱਫਟ ਕਾਰ ਰਾਹੀਂ ਵਾਰਦਾਤ ਵਾਲੀ ਜਗ੍ਹਾ ’ਤੇ ਪਹੁੰਚਿਆ। (Sudhir Suri Murder Case) ਹਮਲਾਵਾਰ ਗੋਲੀਆਂ ਮਾਰ ਕੇ ਨੇੜਲੇ ਘਰ ’ਚ ਦਾਖਲ ਹੋ ਗਿਆ। ਪੁਲਿਸ ਵੱਲੋਂ ਕੁਝ ਸਮੇਂ ’ਚ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜ਼ਿਕਰਯੋਗ ਹੈ ਕਿ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਦਾ ਮਾਹੌਲ ਗਰਮਾਇਆ ਹੋਇਆ ਹੈ। ਦੂਜੇ ਪਾਸੇ ਹਿੰਦੂ ਆਗੂਆਂ ਅਤੇ ਸੂਰੀ ਪਰਿਵਾਰ ਵੱਲੋਂ ਅੱਜ ਪੰਜਾਬ ਭਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here