Breaking News

ਪੁਲਵਾਮਾ ‘ਚ ਫੌਜੀ ਕੈਂਪ ‘ਤੇ ਆਤਮਘਾਤੀ ਹਮਲਾ, ਇੱਕ ਜਵਾਨ ਸ਼ਹੀਦ

Suicide, Attack,Army, Camp,Pulwama, CRPF

ਏਜੰਸੀ
ਸ੍ਰੀਨਗਰ, 31 ਦਸੰਬਰ।

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੇ ਇੱਕ ਕੈਂਪ ‘ਤੇ ਅੱਜ ਅੱਤਵਾਦੀਆਂ ਵੱਲੋਂ ਆਤਮਘਾਤੀ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਇੱਕ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਹੈ।

ਸਰਕਾਰੀ ਸੂਤਰਾਂ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਲਾਥਪੋਰਾ ਲਾਡੂ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਨੇ ਸੀਆਰਪੀਐਫ਼ ਕੈਂਪ ਦੇ ਮੁੱਖ ਗੇਟ ਕੋਲ ਤਾਇਨਾਤ ਜਵਾਨਾਂ ‘ਤੇ ਗਰਨੇਡ ਅਤੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਕਰਕੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਅੱਤਵਾਦੀ ਕੈਂਪ ਵਿੱਚ ਵੜ ਗਏ। ਹਮਲੇ ਵਿੱਚ ਸੀਆਰਪੀਐਫ਼ ਦਾ ਇੱਕ ਜਵਾਨ ਸ਼ਹੀਦ ਹੋ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top