ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

0

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

ਮੂਣਕ,(ਮੋਹਨ ਸਿੰਘ) ਨੇੜਲੇ ਪਿੰਡ ਦੇਹਲਾ ਸੀਹਾਂ ਵਿਖੇ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਉਰਫ ਰਾਜਾ ਪੁੱਤਰ ਸੁਖਦੇਵ ਸਿੰਘ ਨੇ ਆਪਣੇ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਮ੍ਰਿਤਕ ਕਿਸਾਨ ਆਪਣੇ ਸਿਰ ਚੜ੍ਹਿਆ ਕਰਜ਼ਾ ਮੋੜਨ ਤੋਂ ਅਸਮਰੱਥ ਦੱਸਿਆ ਜਾ ਰਿਹਾ ਹੈ ਉਹ ਕਰਜਾ ਨਾ ਮੋੜਨ ਕਰਕੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ ਮ੍ਰਿਤਕ ਆਪਣੇ ਪਿੱਛੇ ਬਜੁਰਗ ਮਾਤਾ ,ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ ਪਿੰਡ ਵਾਸਿਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜਾ ਦਿੱਤਾ ਜਾਵੇ ਤਾਂ ਕਿ ਬਾਕੀ ਪਰਿਵਾਰ ਦੀ ਕੁਝ ਨਾ ਕੁਝ ਮਦਦ ਹੋ ਸਕੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.