ਪੰਜਾਬ

ਸੁਖਬੀਰ ਬਾਦਲ ਵੱਲੋਂ ਪੁਲਿਸ ਨੂੰ ਫਿਰ ਚਿਤਾਵਨੀ

Sukhbir, Badal, Alert, Police

ਪੰਜਾਬ ਪੁਲਿਸ ‘ਤੇ ਲਗਾਏ ਅਕਾਲੀ ਲੀਡਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਚੰਡੀਗੜ੍ਹ, ਸੱਚ ਕਹੂੰ ਨਿਊਜ਼

ਪੰਜਾਬ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਸੁਖਬੀਰ ਬਾਦਲ ਨੇ ਹੀ ਅੱਜ ਪੰਜਾਬ ਪੁਲਿਸ ਨੂੰ ਚਿਤਾਵਨੀ ਦੇ ਦਿੱਤੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਸੂਚੀ ਬਣਾਈ ਜਾ ਰਹੀਂ ਹੈ ਅਤੇ ਸੱਤਾ ਵਿੱਚ ਵਾਪਸੀ ਕਰਨ ਤੋਂ ਬਾਅਦ ਨਾ ਸਿਰਫ਼ ਉਨ੍ਹਾਂ ਤੋਂ ਜੁਆਬ ਦੇਹੀ ਕੀਤੀ ਜਾਵੇਗੀ, ਸਗੋਂ ਉਨ੍ਹਾਂ ਖ਼ਿਲਾਫ਼ ਆਪਣੇ ਹੀ ਹਿਸਾਬ ਨਾਲ ਉਹ ਕਾਰਵਾਈ ਕਰਨਗੇ। ਇਸ ਚਿਤਾਵਨੀ ਤੋਂ ਬਾਅਦ ਕਾਂਗਰਸ ਸਰਕਾਰ ਕਾਫ਼ੀ ਜਿਆਦਾ ਗੁੱਸੇ ਵਿੱਚ ਨਜ਼ਰ ਆ ਰਹੀਂ ਹੈ ਸੁਖਬੀਰ ਬਾਦਲ ਨੇ ਇਹ ਪਹਿਲੀਵਾਰ ਨਹੀਂ ਸਗੋਂ ਦੂਜੀ ਤੀਜੀ ਵਾਰ ਚਿਤਾਵਨੀ ਦਿੱਤੀ ਹੈ। ਇਸ ਧਮਕੀ ਸਬੰਧੀ ਕਾਂਗਰਸ ਸਰਕਾਰ ਕੋਈ ਸਖ਼ਤ ਕਾਰਵਾਈ ਵੀ ਕਰ ਸਕਦੀ ਹੈ।

ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਪੁਲਿਸ ਨੂੰ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਤੰਗ ਕਰਨ ਅਤੇ ਧਮਕਾਉਣ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨਾਂ ਨੂੰ ਕਾਂਗਰਸ ਪਾਰਟੀ ਲਈ ਬਦਲਾ ਖੋਰੀ ਦਾ ਹਥਿਆਰ ਬੰਨਣ ਲਈ ਨਿੱਜੀ ਤੌਰ ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਲਈ ਉਹ ਸਮਾਂ ਆਉਣ ‘ਤੇ ਕਾਰਵਾਈ ਲਈ ਤਿਆਰ ਰਹਿਣ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੁਖਬੀਰ ਨੇ ਕਿਹਾ ਕਿ ਬਹੁਤ ਸਾਰੇ ਕੇਸਾਂ ਵਿੱਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਵਿਜੀਲੈਂਸ ਵਿਭਾਗ ਦੀ ਅਕਾਲੀਆਂ ਨੂੰ ਨਿਸ਼ਾਨਾ ਬਣਾਉਣ ਲਈ ਉਨਾਂ ਖ਼ਿਲਾਫ ਝੂਠੇ ਕੇਸ ਦਰਜ ਕਰਨ ਲਈ  ਦੁਰਵਰਤੋਂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਭ ਕੁਝ ਖਾਸ ਅਕਾਲੀ ਆਗੂਆਂ ਅਤੇ ਵਰਕਰਾਂ ਖ਼ਿਲਾਫ ਬਦਲੇਖੋਰੀ ਵਜੋਂ ਅਤੇ ਆਮ ਅਕਾਲੀ ਵਰਕਰਾਂ ਨੂੰ ਡਰਾ ਕੇ ਉਨਾਂ ਵੱਲੋਂ ਕਾਂਗਰਸ ਪਾਰਟੀ ਦਾ ਸਮਰਥਨ ਕਰਵਾਉਣ ਲਈ ਕੀਤਾ ਜਾ ਰਿਹਾ ਹੈ।

ਉਨਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ ਦੀ ਤਾਕੀਦ ਕੀਤੀਹੈ। ਉਨਾਂ ਕਿਹਾ ਕਿ ਕਾਨੂੰਨ ਤੋਂ ਸੇਧ ਲੈ ਕੇ ਕੰਮ ਕਰੋ, ਕਿਸੇ ਬਾਹਰੀ ਪ੍ਰਭਾਵ, ਖਾਸ ਕਰਕੇ ਸੱਤਾਧਾਰੀ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਝੂਠੀ ਭਾਵਨਾ ਥੱਲੇ ਆ ਕੇ ਨਹੀਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। 

ਪ੍ਰਸਿੱਧ ਖਬਰਾਂ

To Top