ਪੰਜਾਬ

ਸੁਨੀਲ ਜਾਖੜ ਨੂੰ ਅਬੋਹਰ ਵਾਲਿਆਂ ਗੁਰਦਾਸਪੁਰ ਤੱਕ ਭਜਾਇਆ: ਬਾਦਲ

ਅਬੋਹਰ,
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸ਼ਹਿਰ ਅਬੋਹਰ ਵਿਖੇ ਪੋਲ-ਖੋਲ੍ਹ ਰੈਲੀ ਕੀਤੀ ਗਈ ਡੇਢ ਸਾਲ ਦੇ ਅਰਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੀ ਰੈਲੀ ‘ਚ ਵਾਪਸੀ ਕਰਦਿਆਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਾਂਗਰਸ ਨੂੰ ਲਲਕਾਰਿਆ ਰੈਲੀ ਦੌਰਾਨ ਵੱਡੀ ਗਿਣਤੀ ‘ਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਰਕਰ ਪਹੁੰਚੇ
ਰੈਲੀ ‘ਚ ਬੇਅਦਬੀ, ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਦੇ ਮੁੱਦੇ ਛਾਏ ਰਹੇ ਅਕਾਲੀਆਂ ਬਲਿਊੁ ਸਟਾਰ ਤੇ ਅੱਤਵਾਦ ਦੇ ਦੌਰ ਦਾ ਹਵਾਲਾ ਦੇ ਕੇ ਕਾਂਗਰਸ ਨੂੰ ਬੁਰੀ ਤਰ੍ਹਾਂ ਭੰਡਿਆ
ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੁਨੀਲ ਜਾਖੜ ਇੰਨਾ ਜ਼ਿਆਦਾ ਝੂਠਾ ਹੈ ਕਿ ਉਹ ਝੂਠ ਬੋਲਣ ਦੀ ਹਰ ਹੱਦ ਤੱਕ ਜਾ ਸਕਦਾ ਹੈ। ਜਿਸ ਕਾਰਨ ਉਸ ਨੂੰ ਅਬੋਹਰ ਵਾਸੀਆਂ ਨੇ ਭਜਾਉਂਦੇ ਹੋਏ ਜ਼ਿਲ੍ਹੇ ਦਾ ਬਾਰਡਰ ਤੱਕ ਟੱਪਾ ਦਿੱਤਾ ਸੀ, ਜਿਸ ਤੋਂ ਬਾਅਦ ਗੁਰਦਾਸਪੁਰ ਵਿਖੇ ਸੁਨੀਲ ਜਾਖੜ ਨੂੰ ਸਾਹ ਆਇਆ ਸੀ। ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੀ ਨੀਤੀ ‘ਤੇ ਜਾਖੜ ਚੱਲ ਰਿਹਾ ਹੈ, ਉਸ ਨੀਤੀ ਰਾਹੀਂ ਪੰਜਾਬ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀਂ ਹੈ ਪਰ ਜਾਖੜ ਨੂੰ ਮੂੰਹ ਤੋੜਵਾਂ ਜਵਾਬ ਦਿੰਦੇ ਹੋਏ ਉਹ ਪੰਜਾਬ ਵਿੱਚ ਅੱਗ ਨਹੀਂ ਲੱਗਣ ਦੇਣਗੇ। ਉਹਨਾ ਕਿਹਾ ਕਿ ਕਾਂਗਰਸ ਨੇ ਬੇਅਦਬੀ ਦੇ ਜਿਹੜੇ ਸਾਡੇ ਖ਼ਿਲਾਫ ਮਨਘੜਤ ਸਬੂਤ ਤਿਆਰ ਕੀਤੇ ਹਨ, ਉਨ੍ਹਾਂ ਦੇ ਆਧਾਰ ‘ਤੇ ਸਾਨੂੰ ਅਦਾਲਤ ‘ਚ ਲਿਜਾ ਕੇ ਸਜ਼ਾ ਦਿਵਾਓ ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਹੀ ਬੇਅਦਬੀ ਦੇ ਕੇਸਾਂ ਦੀ ਕਿਸੇ ਸੁਪਰੀਮ ਕੋਰਟ ਦੇ ਮੌਜ਼ੂਦਾ ਜੱਜ ਤੋਂ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਇਹੀ ਵਜ੍ਹਾ ਹੈ ਕਿ ਅਕਾਲੀ ਦਲ ਨੇ ਪੱਖਪਾਤੀ ਰਣਜੀਤ ਸਿੰਘ ਕਮਿਸ਼ਨ ਨੂੰ ਰੱਦ ਕਰ ਦਿੱਤਾ ਸੀ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ‘ਤੇ ਹਮਲਾ ਕਰਦਿਆਂ  ਕਿਹਾ ਕਿ ਕਾਂਗਰਸ ਦੇਸ਼ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਰੀਬ ਤਿੰਨ ਦਹਾਕੇ ਪਹਿਲਾਂ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਅੱਜ ਪੰਜਾਬ ‘ਚ ਫਿਰ ਉਹੀ ਹਾਲਤ ਪੈਦਾ ਕਰਨਾ ਚਾਹੁੰਦੀ ਹੈ, ਜਿਸ ਨੂੰ ਅਕਾਲੀ-ਭਾਜਪਾ ਕਿਸੇ ਵੀ ਸੂਰਤ ‘ਚ ਸਹਿਣ ਨਹੀਂ ਕਰੇਗਾ ਕਿਉਂਕਿ ਅੱਤਵਾਦ ਦੇ ਸਮੇਂ ਅਕਾਲੀਆਂ ਨੇ ਵੱਡੀ ਗਿਣਤੀ ‘ਚ ਕੁਰਬਾਨੀਆਂ ਦੇ ਕੇ ਪੰਜਾਬ ‘ਚ ਸ਼ਾਂਤੀ ਸਥਾਪਤ ਕੀਤੀ ਹੈ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਨੀਲ ਜਾਖੜ ਦੇ ਪਿਤਾ ਬਲਰਾਮ ਜਾਖੜ ਨੇ ਬਤੌਰ ਲੋਕ ਸਭਾ ਦੇ ਡਿਪਟੀ ਸਪੀਕਰ ਕਿਹਾ ਸੀ ਕਿ ਜੇਕਰ ਦੇਸ਼ ਦੀ ਏਕਤਾ ਲਈ ਸਾਨੂੰ 2 ਕਰੋੜ ਸਿੱਖ ਵੀ ਮਾਰਨੇ ਪਏ ਤਾਂ ਅਸੀਂ ਮਾਰਾਂਗੇ
ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਹ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਵਰਗਿਆਂ ਨੂੰ ਹੱਲਾਸ਼ੇਰੀ ਦੇ ਕੇ ਪੰਜਾਬ ਅੰਦਰ ਮੁੜ ਤੋਂ ਅੱਤਵਾਦ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਮੌਜ਼ੂਦਾ ਕਾਂਗਰਸੀ ਸਰਕਾਰ ਬਰਗਾੜੀ ਵਿਖੇ ਧਰਨਾ ਲਗਵਾਕੇ ਤੇ ਗਰਮਖ਼ਿਆਲੀ ਤੱਤਾਂ ਨਾਲ ਰਲ ਕੇ ਉਹੀ ਕੁਝ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਦਾਦੂਵਾਲ ਕਾਂਗਰਸ ਦਾ ਏਜੰਟ ਹੈ
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਜਾਖੜ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀ ਜਨਤਾ ਅਕਾਲੀਆਂ ਨੂੰ ਪਿੰਡਾਂ ‘ਚ ਨਹੀਂ ਵੜਨ ਦੇਵੇਗੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ, ਜਿਸ ਨੂੰ ਅੱਜ ਕੈਪਟਨ ਅਮਰਿੰਦਰ ਸਿੰਘ ਚੁਣੌਤੀ ਦੇ ਰਹੇ ਹਨ ਬਾਦਲ ਨੇ ਕਿਹਾ ਕਿ ਸੁਨੀਲ ਜਾਖੜ ਨੇ ਅਬੋਹਰ ਵਿੱਚ ਅਕਾਲੀ-ਭਾਜਪਾ ਵਰਕਰਾਂ, ਉਨ੍ਹਾਂ ਦੇ ਬੱਚਿਆਂ ਤੇ ਔਰਤਾਂ ਖਿਲਾਫ ਝੂਠੇ ਮਾਮਲੇ ਦਰਜ ਕਰਵਾਏ, ਜਿਸ ਦਾ ਖਾਮਿਆਜਾ ਸਮਾਂ ਆਉਣ ‘ਤੇ ਸੁਨੀਲ ਜਾਖੜ ਨੂੰ ਭੁਗਤਣਾ ਪਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।. Sunil Jakhar, escorted, Abohar,Gurdaspur, Badal

 

ਪ੍ਰਸਿੱਧ ਖਬਰਾਂ

To Top