Breaking News

ਮਾਨ ਦੇ ਸ਼ਰਾਬ ਛੱਡਣ ਤੇ ਨਹੀਂ ਯਕੀਨ : ਸੁਖਬੀਰ

Akali Dal's 'seat transfer' politics

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਸਦ ਮੈਂਬਰ ਭਗਵੰਤ ਮਾਨ ਦੇ ਸ਼ਰਾਬ ਛੱਡਣ ‘ਤੇ ਯਕੀਨ ਨਹੀਂ ਹੈ।। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪਹਿਲਾਂ ਕਈ ਵਾਰ ਸ਼ਰਾਬ ਛੱਡਣ ਦੀ ਗੱਲ ਕਹਿ ਚੁੱਕੇ ਹਨ ਪਰ ਉਨ੍ਹਾਂ ਦੀ ਗੱਲ ‘ਤੇ ਯਕੀਨ ਨਹੀਂ ਕੀਤਾ ਜਾ ਸਕਦਾ ਕਿ ਉਹ ਸੱਚ ਬੋਲਦੇ ਹਨ ਜਾਂ ਫਿਰ ਝੂਠ।। ਬਿਕਰਮ ਮਜੀਠੀਆ ਨੇ  ਵੀ ਕਿਹਾ ਕਿ ਜੋ ਸਾਡੇ ਕੋਲ ਪੱਕੀ ਸੂਚਨਾ ਹੈ, ਉਸ ਮੁਤਾਬਕ ਭਗਵੰਤ ਮਾਨ ਕੋਲੋਂ ਰਾਤ ਵੀ ਨਹੀਂ ਲੰਘੀ। ਭਗਵੰਤ ਮਾਨ ਪਹਿਲਾਂ ਸ਼ਰਾਬੀ ਸ਼ੇਰ ਹੈ ਜਿਸ ਬਾਰੇ ਕੇਜਰੀਵਾਲ ਸਿਫਤ ਕਰਦੇ ਹਨ।। ਭਗਵੰਤ ਮਾਨ ਨੇ ਐਤਵਾਰ ਨੂੰ ਬਰਨਾਲਾ ਵਿੱਚ ਸ਼ਰਾਬ ਛੱਡਣ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉਹ ਬਾਦਲਾਂ, ਕਾਂਗਰਸੀਆਂ ਤੇ ਭਾਜਪਾ ਵਾਲਿਆਂ ਦੀਆਂ ਅੱਖਾਂ ‘ਚ ਬਹੁਤ ਰੜਕਦੇ ਹਨ।। ਉਨ੍ਹਾਂ ਖ਼ਿਲਾਫ਼ ਸਾਰੇ ਇਕੱਠੇ ਹੋ ਕੇ ਸਾਜ਼ਿਸ਼ਾਂ ਰਚਦੇ ਹਨ,। ਪੁਰਾਣੀਆਂ ਵੀਡੀਓ ਕੱਢ-ਕੱਢ ਕੇ ਬਦਨਾਮ ਕਰਨ ਦੀ ਕੋਸ਼ਿਸ਼ਾਂ ਕਰਦੇ ਹਨ ਕਿ ਭਗਵੰਤ ਮਾਨ ਸ਼ਰਾਬ ਪੀਂਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਮਾਲਵੇ ਦੇ ਕਈ ਹਲਕਿਆਂ ਵਿੱਚ ਵਰਕਰਾਂ ਨੂੰ ਮਿਲ ਚੁੱਕੇ ਹਨ,। ਹੁਣ ਉਹ ਮਾਝੇ ਵਿੱਚ ਇਹ ਮੁਹਿੰਮ ਸ਼ੁਰੂ ਕਰ ਰਹੇ ਹਨ।। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਜਨਾਲਾ ਹਲਕੇ ਵਿੱਚ ਡਾਕਟਰ ਰਤਨ ਸਿੰਘ ਅਜਨਾਲਾ ਦੀ ਬਗਾਵਤ ਮਗਰੋਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਇਚਾਰਜ ਲਾ ਦਿੱਤਾ ਹੈ। ਸਮਰਾ ਮਜੀਠੇ ਹਲਕੇ ਨਾਲ ਸਬੰਧਤ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top