Breaking News

ਪਾਦਰੀ ਦੇ 6 ਕਰੋੜ ਗਾਇਬ ਮਾਮਲੇ ‘ਚ 2 ਏਐਸਆਈ ਸਸਪੈਂਡ

Suspend, Pastor, Disappeared, Case

ਪਟਿਆਲਾ। ਜਲੰਧਰ ਦੇ ਪਾਦਰੀ ਐਂਥਨੀ ਦੇ ਘਰ ਰੇਡ ਦੌਰਾਨ ਬਰਾਮਦ ਕਰੋੜਾਂ ਰੁਪਏ ਦੇ ਮਾਮਲੇ ‘ਚ ਸ਼ਾਮਲ ਪਟਿਆਲਾ ਪੁਲਸ ਦੇ ਏ. ਐੈੱਸ. ਆਈ. ਜੋਗਿੰਦਰ ਸਿੰਘ ਅਤੇ ਏ. ਐੈੱਸ. ਆਈ. ਰਾਜਪ੍ਰੀਤ ਸਿੰਘ ਨੂੰ ਐੈੱਸ. ਐੈੱਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਸਸਪੈਂਡ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੋਵਾਂ ਖਿਲਾਫ ਏਅਰਪੋਰਟਸ ‘ਤੇ ਐੈੱਲ. ਓ. ਸੀ. (ਲੁੱਕ-ਆਊਟ ਸਰਕੂਲਰ) ਜਾਰੀ ਕਰ ਦਿੱਤਾ ਹੈ।
ਐੱਸ. ਐੈੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਅਤੇ ਮੋਹਾਲੀ ਵਿਖੇ ਕੇਸ ਰਜਿਸਟਰਡ ਹੋਣ ‘ਤੇ ਬਾਅਦ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਰੇਡ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਖੰਨਾ ਪੁਲਸ ਵੱਲੋਂ 31 ਮਾਰਚ ਨੂੰ ਦਾਅਵਾ ਕੀਤਾ ਗਿਆ ਸੀ ਕਿ ਸੜਕ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਐਂਥਨੀ ਨਾਂ ਦੇ ਪਾਦਰੀ ਕੋਲੋਂ 9 ਕਰੋੜ 66 ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ। ਅਗਲੇ ਦਿਨ ਪਾਦਰੀ ਐਥਨੀ ਨੇ ਦਾਅਵਾ ਕੀਤਾ ਸੀ ਕਿ ਪੁਲਸ ਨੇ 15 ਕਰੋੜ 65 ਲੱਖ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਸੀ। ਇਸ ਤੋਂ ਬਾਅਦ ਖੰਨਾ ਪੁਲਸ ਕਰੋੜਾਂ ਰੁਪਏ ਖੁਰਦ-ਬੁਰਦ ਕਰਨ ਦੇ ਦੋਸ਼ਾਂ ‘ਚ ਘਿਰ ਗਈ ਸੀ।। ਡੀ. ਜੀ. ਪੀ. ਦਫਤਰ ਦਾ ਦਾਅਵਾ ਹੈ ਕਿ ਇਹ ਹੁਕਮ ਜਾਰੀ ਨਹੀਂ ਹੋਏ ਸਨ। ਕਿਸੇ ਪੁਲਸ ਮੁਲਾਜ਼ਮ ਨੇ ਵਟਸਐਪ ਰਾਹੀਂ ਫੋਟੋ ਹਾਸਲ ਕੀਤੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top