ਅਧਿਆਪਕ ‘ਤੇ ਲੱਗ ਰਹੇ ਨੇ ਗਲਤ ਪ੍ਰਸੰਸਾ ਪੱਤਰ ਲੈਣ ਦੇ ਦੋਸ਼

0

ਮਾਮਲਾ ਹੋ ਰਿਹੈ ਸ਼ੋਸਲ ਮੀਡੀਆ ‘ਤੇ ਵਾਇਰਲ

ਬਰੇਟਾ (ਕ੍ਰਿਸ਼ਨ ਭੋਲਾ) ਦਫਤਰ ਜਿਲ੍ਹਾ ਸਿੱਖਿਆ ਅਫਸਰ ਮਾਨਸਾ ਵੱਲੋਂ ਜਾਰੀ ਹੋਏ ਆਦੇਸ਼ ਅਨੁਸਾਰ ਬਲਾਕ ਬਰੇਟਾ ਦੇ ਇੱਕ ਸੈਂਟਰ ਹੈੱਡ ਟੀਚਰ ਦੀ ਸ਼ਿਕਾਇਤ ਦੀ ਪੜਤਾਲ ਦਾ ਮਾਮਲਾ ਸ਼ੋਸਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਅਧਿਆਪਕ ਵੱਲੋਂ ਆਪਣੀ ਪਤਨੀ ਦੀ ਮਿਲੀ ਭੁਗਤ ਨਾਲ ਉਸਦੀ ਕਲਾਸ ਦੇ  ਵਿਦਿਆਰਥੀਆਂ ਨੂੰ ਆਪਣੀ ਕਲਾਸ ਦੇ ਵਿਦਿਆਰਥੀ ਦਿਖਾਕੇ ਪੰਜਾਬ ਸਰਕਾਰ ਵੱਲੋਂ ਪ੍ਰਸੰਸਾ ਪੱਤਰ ਪ੍ਰਾਪਤ ਕਰਨ ਦਾ ਮਾਮਲਾ ਦੇਖਣ ਨੂੰ ਮਿਲ ਰਿਹਾ ਹੈ ਇਸ ਤੋਂ ਇਲਾਵਾ ਵਾਇਰਲ ਹੋਏ ਪੱਤਰ ਵਿੱਚ ਹੋਰ ਵੀ ਬਹੁਤ ਸਾਰੀਆਂ ਗੱਲਾਂ ਦੇਖਣ ਨੂੰ ਮਿਲ ਰਹੀਆਂ ਹਨ

ਇਸ ਨੂੰ ਪੜ੍ਹਨ ਵਾਲੇ ਨੂੰ ਇੱਕ ਵਾਰ ਤਾਂ ਸੱਚਮੁਚ ਇਸ ਤਰ੍ਹਾਂ ਲਗਦਾ ਹੈ ਕਿ ਹਾਂ, ਇਹ ਮਾਮਲਾ ਬਹੁਤ ਜਿਆਦਾ ਗੰਭੀਰ ਹੈ ਅਤੇ ਇਸਦੀ ਤੁਰੰਤ ਬਰੀਕੀ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ ਤਾਂ ਜੋ ਅੱਗੇ ਤੋਂ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਬਣਿਆ ਰਹੇ

ਇਲਾਕੇ ‘ਚ ਇਸ ਗੱਲ ਦੀ ਵੀ ਚਰਚਾ ਹੈ ਕਿ ਇਸ ਅਧਿਆਪਕ ਦੀ ਨਿੱਜੀ ਸਕੂਲ ‘ਚ ਵੀ ਹਿੱਸੇਦਾਰੀ ਹੈ ਪਿੰਡ ਦੇ ਪਤਵੰਤਿਆਂ ਅਤੇ ਸਮਾਜ ਸੇਵੀ ਲੋਕਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵੱਲੋਂ ਨਿਰਪੱਖ ਤੌਰ ‘ਤੇ ਕੀਤੀ ਜਾਵੇ ਜਦ ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਰਾਜਵੰਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ  ਦੂਜੇ ਪਾਸੇ ਜਦ ਇਸ ਸਬੰਧੀ ਉੱਪ ਜਿਲ੍ਹਾ ਸਿੱਖਿਆ ਅਫਸਰ ਜਗਰੂਪ ਭਾਰਤੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਡੇ ਧਿਆਨ ‘ਚ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।