ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਚੋਣ ਅਮਲੇ ਲਈ ਰੋਟੀ-ਚਾਹ ਦਾ ਪ੍ਰਬੰਧ ਕਰਨ ਵਾਲੇ ਅਧਿਆਪਕ ਕਰ ਰਹੇ ਨੇ ਪੱਲਿਓਂ ਚੱਲੀਆਂ ਰਕਮਾਂ ਮਿਲਣ ਦਾ ਇੰਤਜ਼ਾਰ

190211b9-6715-4506-be38-8e53e160f894

ਚੋਣ ਅਮਲੇ ਲਈ ਰੋਟੀ-ਚਾਹ ਦਾ ਪ੍ਰਬੰਧ ਕਰਨ ਵਾਲੇ ਅਧਿਆਪਕ ਕਰ ਰਹੇ ਨੇ ਪੱਲਿਓਂ ਚੱਲੀਆਂ ਰਕਮਾਂ ਮਿਲਣ ਦਾ ਇੰਤਜ਼ਾਰ

ਕੋਟਕਪੂਰਾ , (ਅਜੈ ਮਨਚੰਦਾ)। ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਕਰਵਾਉਣ ਲਈ ਬੂਥ ਪੱਧਰ ਤੇ ਤਾਇਨਾਤ ਕੀਤੇ ਗਏ ਚੋਣ ਅਮਲੇ ਲਈ ਰੋਟੀ-ਚਾਹ ਦਾ ਪ੍ਰਬੰਧ ਕਰਨ ਲਈ ਸਰਕਾਰੀ ਸਕੂਲਾਂ ਦੇ ਮਿੱਡ-ਡੇ-ਮੀਲ ਇੰਚਾਰਜਾਂ ਦੀ ਡਿਊਟੀ ਲਾਈ ਗਈ ਸੀ । ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਂਦੇ ਹੋਏ ਆਪਣੇ ਪੱਲਿਓਂ ਰਕਮਾਂ ਖਰਚ ਕਰਕੇ ਚੋਣ ਅਮਲੇ ਲਈ ਰੋਟੀ ਚਾਹ ਦਾ ਪ੍ਰਬੰਧ ਕੀਤਾ ਗਿਆ ਸੀ । (Punjab Assembly Elections )

ਇਸ ਸੰਬੰਧ ਵਿਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ ਤੇ ਸੁਖਜਿੰਦਰ ਸਿੰਘ ਖਾਨਪੁਰ , ਜਨਰਲ ਸਕੱਤਰ ਗੁਰਪ੍ਰੀਤ ਮਾਡ਼ੀ ਮੇਘਾ , ਵਿੱਤ ਸਕੱਤਰ ਨਵੀਨ ਸਚਦੇਵਾ, ਸਲਾਹਕਾਰ ਪ੍ਰੇਮ ਚਾਵਲਾ ਅਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਦੱਸਿਆ ਹੈ ਕਿ ਇਹ ਚੋਣਾਂ ਹੋਈਆਂ ਨੂੰ ਲਗਪਗ ਤਿੰਨ ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤਕ ਚੋਣ ਕਮਿਸ਼ਨ ਵੱਲੋਂ ਸਬੰਧਤ ਅਧਿਆਪਕਾਂ ਕੋਲੋਂ ਖਰਚੇ ਦੀ ਅਜੇ ਤੱਕ ਅਦਾਇਗੀ ਨਹੀਂ ਕੀਤੀ ਗਈ । ਅਧਿਆਪਕ ਆਗੂਆਂ ਨੇ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ.ਕ੍ਰਿਸ਼ਨਾ ਰਾਜੂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ ਦੇ ਮਿਡ ਡੇ ਮੀਲ ਇੰਚਾਰਜਾਂ ਦੇ ਪੱਲਿਓਂ ਚੱਲੀਆਂ ਰਕਮਾਂ ਦੀ ਤੁਰੰਤ ਅਦਾਇਗੀ ਕੀਤੀ ਜਾਵੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here