ਤੇਰਾ ਪੰਥ ਯੁਵਕ ਪ੍ਰੀਸ਼ਦ ਅਮਲੋਹ ਵੱਲੋਂ ਖ਼ੂਨਦਾਨ ਕੈਂਪ ਲਾਇਆ

bloodnation
ਅਮੋਲਹ : ਪ੍ਰੀਸ਼ਦ ਦੇ ਪ੍ਰਧਾਨ ਪ੍ਰੇਮ ਜਿੰਦਲ (ਸੀ.ਏ ) ਅਤੇ ਹੋਰ ਕੈਂਪ ਦੌਰਾਨ ਖੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ। ਤਸਵੀਰ :ਅਨਿਲ ਲੁਟਾਵਾ

ਤੇਰਾ ਪੰਥ ਯੁਵਕ ਪ੍ਰੀਸ਼ਦ ਅਮਲੋਹ ਵੱਲੋਂ ਖ਼ੂਨਦਾਨ ਕੈਂਪ ਲਾਇਆ

(ਅਨਿਲ ਲੁਟਾਵਾ) ਅਮਲੋਹ। ਤੇਰਾ ਪੰਥ ਯੁਵਕ ਪ੍ਰੀਸ਼ਦ ਅਮਲੋਹ ਵੱਲੋਂ ਸ੍ਰੀ ਸ਼ੀਤਲਾ ਮਾਤਾ ਮੰਦਿਰ ਅਮਲੋਹ ਦੇ ਸਹਿਯੋਗ ਨਾਲ ਸ਼ੀਤਲਾ ਮਾਤਾ ਮੰਦਿਰ ਅਮਲੋਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਪ੍ਰੀਸ਼ਦ ਦੀ ਮਹਿਲਾ ਮੰਡਲ ਦੀ ਪ੍ਰਧਾਨ ਊਸ਼ਾ ਗਰਗ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮ੍ਹਾ ਰੌਸ਼ਨ ਕਰਕੇ ਕੈਂਪ ਦਾ ਉਦਘਾਟਨ ਕੀਤਾ। ( Blood Donation Camp Amloh)

ਇਸ ਮੌਕੇ ਕੌਸ਼ਲ ਹਸਪਤਾਲ ਬਲੱਡ ਸੈਂਟਰ ਖਰੜ ਦੇ ਡਾਕਟਰਾਂ ਦੀ ਟੀਮ ਵੱਲੋਂ 50 ਤੋਂ ਵੱਧ ਖ਼ੂਨਦਾਨੀਆਂ ਪਾਸੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਅਤੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਸ਼ਵਨੀ ਅਬਰੋਲ, ਦਰਸ਼ਨ ਸਿੰਘ ਚੀਮਾ, ਪ੍ਰੀਸ਼ਦ ਦੇ ਪ੍ਰਧਾਨ ਪ੍ਰੇਮ ਜਿੰਦਲ (ਸੀ.ਏ), ਸ਼ੀਤਲਾ ਮਾਤਾ ਮੰਦਿਰ ਕਮੇਟੀ ਦੇ ਪ੍ਰਧਾਨ ਵਿਨੈ ਪੁਰੀ, ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ, ਪੰਮੀ ਜਿੰਦਲ, ਰੁਪਿੰਦਰ ਜਿੰਦਲ, ਰਜਨੀਸ਼ ਗਰਗ, ਸੌਰਵ ਬਾਂਸਲ, ਰਾਜੀਵ ਕਰਕਰਾ, ਗੁਲਸ਼ਨ ਤੱਗੜ, ਅਮਰ ਟੰਡ, ਸਤਿੰਦਰਪਾਲ ਬਾਂਸਲ, ਰਿਟਾ: ਤਹਿਸੀਲਦਾਰ ਜਸਪਾਲ ਸਿੰਘ, ਸਿਕੰਦਰ ਗੋਗੀ, ਯੋਗੇਸ਼ ਬਾਂਸਲ, ਜਗਦੀਪ ਬਾਂਸਲ ਆਦਿ ਹਾਜ਼ਰ ਸਨ। ਇਸ ਮੌਕੇ ਪੱਤਰਕਾਰ ਬ੍ਰਿਜ਼ ਭੂਸ਼ਨ ਗਰਗ ਨੇ ਵੀ ਖ਼ੂਨਦਾਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here