ਦਿੱਲੀ ਦੇ ਇੱਕ ਗੋਦਾਮ ‘ਚ ਲੱਗੀ ਭਿਆਨਕ ਅੱਗ

0

ਦਿੱਲੀ ਦੇ ਇੱਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ। ਉੱਤਰੀ ਦਿੱਲੀ ਦੇ ਟਿਕਰੀ ਬਾਰਡਰ ਖੇਤਰ ‘ਚ ਬੁੱਧਵਾਰ ਨੂੰ ਇਕ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਕਰੀਬ 30 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਵਿਭਾਗ ਦੇ ਸੂਤਰਾਂ ਅਨੁਸਾਰ ਅੱਗ ਅੱਜ ਯਾਨੀ ਬੁੱਧਵਾਰ ਤੜਕੇ ਕਰੀਬ 2.30 ਵਜੇ ਲੱਗੀ ਅਤੇ ਹਾਲੇ ਤੱਕ ਇਸ ‘ਚ ਕਿਸੇ ਦੇ ਹਤਾਹਤ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਅੱਗ ਲੱਗਣ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਦੱਸਣਯੋਗ ਹੈ ਕਿ ਪਿਛਲੇ ਇਕ ਸਾਲ ਦੌਰਾਨ ਦਿੱਲੀ ‘ਚ ਅੱਗ ਦੀਆਂ ਕਈ ਵੱਡੀਆਂ ਘਟਨਾਵਾਂ ਹੋਈਆਂ ਹਨ, ਜਿਸ ‘ਚ ਕਰੀਬ 100 ਲੋਕਾਂ ਦੀ ਜਾਨ ਜਾ ਚੁਕੀ ਹੈ। ਇਸ ‘ਚ ਅਨਾਜ ਮੰਡੀ ‘ਚ ਲੱਗੀ ਅੱਗ ‘ਚ 45 ਤੋਂ ਵਧ ਲੋਕਾਂ ਦੀ ਜਾਨ ਚੱਲੀ ਗਈ ਸੀ। ਉੱਥੇ ਹੀ ਕਰੋਲ ਬਾਗਲ ਦੇ ਅਰਪਿਤ ਹੋਟਲ ‘ਚ ਲੱਗੀ ਅੱਗ ‘ਚ ਕਈ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਸ ਇਲਾਕਿਆਂ ‘ਚ ਹੋਟਲਾਂ ਲਈ ਨਵੇਂ ਨਿਯਮ ਬਣਾਏ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।