ਦੇਸ਼

ਸ਼ੋਪੀਆਂ ‘ਚ ਪੁਲਿਸ ਪੋਸਟ ‘ਤੇ ਅੱਤਵਾਦੀ ਹਮਲਾ, ਤਿੰਨ ਪੁਲਿਸ ਜਵਾਨ ਸ਼ਹੀਦ

Terrorist, attack, police, post, police, jawan, martyrs

ਸ੍ਰੀਨਗਰ, ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਕਾਇਰਾਨਾ ਹਰਕਤ ਨੂੰ ਅੰਜ਼ਾਮ ਦਿੱਤਾ ਹੈ ਇੱਥੇ ਜੈਨਪੋਰਾ ‘ਚ ਅੱਤਵਾਦੀਆਂ ਨੇ ਇੱਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ‘ਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ
ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਅੱਤਵਾਦੀਆਂ ਨੇ ਅਚਾਨਕ ਪੁਲਿਸ ਪੋਸਟ ‘ਤੇ ਹਮਲਾ ਕਰ ਦਿੱਤਾ ਇਸ ‘ਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦੋਂਕਿ ਇੱਕ ਪੁਲਿਸ ਮੁਲਾਜ਼ਮ ਜਖ਼ਮੀ ਦੱਸਿਆ ਜਾ ਰਿਹਾ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸਥਾਨਕ ਮੀਡੀਆ ਰਿਪੋਰਟ ਅਨੁਸਾਰ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਭੱਜਣ ‘ਚ ਸਫ਼ਲ ਰਹੇ ਹਨ ਫਿਲਹਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਤਲਾਸ਼ ‘ਚ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀਨਗਰ ਦੇ ਬਾਹਰੀ ਇਲਾਕੇ ਮੁਜਗੁੰਡ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ‘ਚ 3 ਅੱਤਵਾਦੀ ਢੇਰ ਹੋ ਗਏ ਸਨ ਸਾਰੇ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਸਨ ਓਧਰ, ਕਿਸ਼ਵਤਵਾੜ ਪੁਲਿਸ ਨੇ ਖੂੰਖਾਰ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦੀਨ ਦੇ ਵਾਂਟੇਡ ਅੱਤਵਾਦੀ ਰਿਆਜ਼ ਅਹਿਮਦ ਨੂੰ ਬੀਤੀ 9 ਦਸੰਬਰ ਨੂੰ ਜ਼ਿੰਦਾ ਫੜਿਆ ਸੀ ਰਿਆਜ਼ ਉਨ੍ਹਾਂ ਲੋਕਾਂ ‘ਚ ਸ਼ਾਮਲ ਹੈ, ਜੋ ਘਾਟੀ ਦੇ ਨੌਜਵਾਨਾਂ ਨੂੰ ਅੱਤਵਾਦੀ ਬਣਨ ਲਈ ਉਕਸਾਉਂਦਾ ਹੈ ਤੇ ਉਨ੍ਹਾਂ ਨੂੰ ਸ਼ੱਕੀ ਗਤੀਵਿਧੀਆਂ ‘ਚ ਸ਼ਾਮਲ ਕਰਦਾ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top