Breaking News

ਪੁਲਵਾਮਾ ‘ਚ ਮੁਕਾਬਲੇ ‘ਚ ਅੱਤਵਾਦੀ ਮਾਰਿਆ ਗਿਆ

Terrorists, Killed, In, Encounter, In, Pulwama

ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ (Terrorists)

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਖੂੰਖਾਰ ਅੱਤਵਾਦੀ ਜਾਕਿਰ ਮੂਸਾ ਦੀ ਅਗਵਾਈ ਵਾਲੇ ਸੰਗਠਨ ‘ਅੰਸਾਰ ਗਜਵਾਤੁਲ ਹਿੰਦ’ ਦਾ ਇੱਕ ਸਥਾਨਕ Terrorists ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਪੁਲਵਾਮਾ ਦੇ ਤ੍ਰਾਲ ਦੇ ਹਾਫੂ ਪਿੰਡ ‘ਚ ਅੱਜ ਸਵੇਰੇ ਤਲਾਸ਼ੀ ਅਭਿਆਨ ਚਲਾਇਆ।

ਘਟਨਾ ਸਥਾਨ ਤੋਂ ਵੱਡੀ ਗਿਣਤੀ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

ਇਸ ਦੌਰਾਨ ਉਥੇ ਲੁਕੇ ਅੱਤਵਾਦੀਆਂ ਨੇ ਸਵੈ ਚਾਲਿਤ ਹਥਿਆਰਾਂ ਨਾਲ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ‘ਚ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅੰਸਾਰ ਗਜਵਾਤੁਲ ਹਿੰਦ ਨਾਲ ਜੁੜੇ ਸ਼ਾਕੀਰ ਅਹਿਮਦ ਦੇ ਰੂਪ ‘ਚ ਕੀਤੀ ਗਈ ਹੈ। ਉਸ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਘਟਨਾ ਸਥਾਨ ਤੋਂ ਵੱਡੀ ਗਿਣਤੀ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top