Breaking News

ਬਰੀ ਹੋਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

The acquitted person shot and killed

ਮ੍ਰਿਤਕ ਦੇ 10 ਗੋਲੀਆਂ ਮਾਰੀਆਂ ਗਈਆਂ

ਮੋਗਾ। ਜਿਲ੍ਹੇ ਦੇ ਨਿਹਾਲ ਸਿੰਘ ਵਾਲਾ ਵਿੱਚ ਦੁਕਾਨ ਤੋਂ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲਵਰਾਂ ਨੇ ਨੌਜਵਾਨ ਨੂੰ 10 ਗੋਲੀਆਂ ਮਾਰੀਆਂ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਪਿਛਲੇ ਮਹੀਨੇ ਹੀ ਕਤਲ ਮਾਮਲੇ ਵਿੱਚੋਂ ਬਰੀ ਹੋ ਕੇ ਆਇਆ ਸੀ। ਜਾਣਕਾਰੀ ਮੁਤਾਬਕ ਰਜਿੰਦਰ ਸਿੰਘ ਬੀਤੀ 14 ਨਵੰਬਰ ਨੂੰ ਕਤਲ ਮਾਮਲੇ ਵਿੱਚ ਬਰੀ ਹੋ ਕੇ ਜੇਲ ਤੋਂ ਬਾਹਰ ਆਇਆ ਸੀ। ਅੱਜ ਦੋ ਮੋਟਰਸਾਈਕਲ ਸਵਾਰਾਂ ਨੇ ਨਿਹਾਲ ਸਿੰਘ ਵਾਲਾ ‘ਚ ਉਸ ਦੀ ਦੁਕਾਨ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉਸ ਵੇਲੇ ਵਾਪਰੀ ਜਦ ਉੱਹ ਦੁਕਾਨ ਤੋਂ ਨਿਹਾਲ ਸਿੰਘ ਵਾਲਾ ਸਥਿਤ ਆਪਣੇ ਘਰ ਜਾ ਰਿਹਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top