Breaking News

ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਾਉਣ ਵਾਲਿਆਂ ਦੇ ਹੱਕ ‘ਚ ਆਇਆ ਅਕਾਲੀ ਆਗੂ

The Akali leaders who came in favor of black-eyed people on the statue of Rajiv Gandhi

ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਨੇ ਮਲੀ ਰਾਜੀਵ ਗਾਂਧੀ ਦੇ ਬੁੱਤ ਤੇ ਮਲੀ ਸੀ ਕਾਲਖ

ਚੰਡੀਗੜ੍ਹ: ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਲਾਉਣ ਵਾਲੇ ਲੁਧਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਮਗਰੋਂ ਸਿਆਸਤ ਮੁੜ ਭਖ ਗਈ ਹੈ।।ਅੱਜ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।। ਪੁਲਿਸ ਨੇ ਅੱਜ ਅਕਾਲੀ ਲੀਡਰ ਗੁਰਦੀਪ ਗੋਸ਼ਾ ਨੂੰ ਅਦਾਲਤ ਵਿੱਚ ਪੇਸ਼ ਕੀਤਾ।। ਮੰਗਲਵਾਰ ਨੂੰ ਯੂਥ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਨੇ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲੇ-ਲਾਲ ਰੰਗ ਵਿੱਚ ਰੰਗਿਆ। ਉਨ੍ਹਾਂ ਨੇ ਕਿਹਾ ਸੀ ਕਿ ਰਾਜੀਵ ਗਾਂਧੀ ਹੀ 1984 ‘ਚ ਸਿੱਖਾਂ ਦੇ ਕਤਲਾਂ ਦਾ ਮਾਸਟਰਮਾਈਂਡ ਸੀ।। ਦੋਵਾਂ ਲੀਡਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ। ਪੁਲਿਸ ਨੇ ਗੁਰਦੀਪ ਗੋਸ਼ਾ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਮੀਤਪਾਲ ਦੁੱਗਰੀ ਫਰਾਰ ਹੈ।।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਘਟੀਆ ਸਿਆਸਤ ਖੇਡਣੀ ਬੰਦ ਕਰਨੀ ਚਾਹੀਦੀ ਹੈ।। ਮੁੱਖ ਮੰਤਰੀ ਨੇ ਅਕਾਲੀ ਦਲ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਰਵਾਈਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਪੁੱਠੀਆਂ ਪੈਣਗੀਆਂ।। ਇਸ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੇਕਰ ਕੈਪਟਨ ਸੱਚੇ ਸਿੱਖ ਹਨ, ਤਾਂ ਉਹ ਖੁਦ ਗਾਂਧੀ ਪਰਿਵਾਰ ਦੇ ਮੂੰਹ ‘ਤੇ ਕਾਲਖ ਲਾਉਣ।। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਸਿੱਖਾਂ ਉੱਪਰ ਬਹੁਤ ਅੱਤਿਆਚਾਰ ਕੀਤਾ ਹੈ।। ਇਸ ਲਈ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਾਉਣਾ ਗਲਤ ਨਹੀਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top