ਤਿੰਨ ਸਾਲ ਦੇ ਪਰਖ ਕਾਲ ਸਮੇਂ ਲਈ ਉੱਕਾ-ਪੁੱਕਾ ਤਨਖਾਹ ’ਤੇ ਭਰਤੀ ਕਰਨ ਲੱਗੀ ਹੋਈ ਹੈ ਭਗਵੰਤ ਸਿੰਘ ਮਾਨ ਸਰਕਾਰ

ot

ਇੱਕ ਸਾਲ ਦੇ ਪਰਖ ਕਾਲ ਸਮੇਂ ’ਤੇ ਪੂਰੀ ਤਨਖ਼ਾਹ ਦੇਣ ਦਾ ਕੀਤਾ ਗਿਆ ਚੋਣ ਵਾਅਦਾ ਪਿਆ ਝੂਠਾ

ਫਰੀਦਕੋਟ, (ਸੁਭਾਸ਼ ਸ਼ਰਮਾ)। ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ (Mann Government) ਵੱਲੋਂ ਪੰਜਾਬ ਦੇ ਵੱਖ-ਵੱਖ ਭਾਗਾਂ ਵਿੱਚ ਪਿਛਲੇ ਕਾਫੀ ਸਮੇਂੰ ਤੋਂ ਖਾਲੀ ਪਈਆਂ 26454 ਅਸਾਮੀਆਂ ਭਰਨ ਲਈ ਕਾਰਵਾਈ ਸ਼ੁਰੂ ਕੀਤੀ ਹੋਈ ਹੈ । ਇਸ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਮਾਡ਼ੀ, ਸੂਬਾਈ ਸਲਾਹਕਾਰ ਪ੍ਰੇਮ ਚਾਵਲਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਛਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਸਪੱਸ਼ਟ ਐਲਾਨ ਕੀਤਾ ਸੀ ਕਿ ਇਹ ਅਸਾਮੀਆਂ ਪਰਮਾਨੈਂਟ ਤੌਰ ’ਤੇ ਭਰੀਆਂ ਜਾਣਗੀਆਂ। ਭਾਵ ਪੂਰੇ ਤਨਖਾਹ ਸਕੇਲਾਂ ਅਤੇ ਸਹੂਲਤਾਂ ਸਮੇਤ।

ਆਗੂਆਂ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ-ਵੱਖ ਅਸਾਮੀਆਂ ਲਈ ਖੋਲ੍ਹੇ ਗਏ ਪੋਰਟਲਾਂ ਵਿੱਚ ਅਸਾਮੀਆਂ ਭਰਨ ਲਈ ਜਾਰੀ ਕੀਤੇ ਗਏ ਵੇਰਵਿਆਂ ਵਿੱਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ ਇਹ ਅਸਾਮੀਆਂ ’ਤੇ ਭਰਤੀ ਹੋਣ ਵਾਲੇ ਕਰਮਚਾਰੀਆਂ ਨੂੰ ਮਿਤੀ 15 ਜਨਵਰੀ 2015 ਦੇ ਪੱਤਰ ਮੁਤਾਬਿਕ ਤਿੰਨ ਸਾਲ ਲਈ ਉੱਕਾ-ਪੁੱਕਾ ਤਨਖਾਹ ਦਿੱਤੀ ਜਾਵੇਗੀ ਜਿਸ ਦਾ ਭਾਵ ਹੈ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਵੱਖ-ਵੱਖ ਕਿਸਮ ਦੇ ਭੱਤੇ ਇਨ੍ਹਾਂ ਅਸਾਮੀਆਂ ਲਈ ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਨੂੰ ਇਹ ਭੱਤੇ ਨਹੀਂ ਮਿਲਣਗੇ ਜੋ ਕਿ ਪਿਛਲੀਆਂ ਸਰਕਾਰਾਂ ਵਾਂਗ ਨੌਜਵਾਨ ਪੀੜ੍ਹੀ ਦਾ ਵੱਡੇ ਪੱਧਰ ’ਤੇ ਆਰਥਿਕ ਸ਼ੋਸ਼ਣ ਹੈ। ਆਗੂਆਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਵੱਲੋਂ ਵੀ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੋਲ੍ਹਣ ਸਮੇਂ ਇਹ ਭਰਤੀਆਂ ਉੱਕਾ ਪੁੱਕਾ ਤਨਖਾਹ ’ਤੇ ਕੀਤੀਆਂ ਜਾਣਗੀਆਂ ।

ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ’ਚ ਕੀਤਾ  ਚੋਣ ਵਾਅਦਾ ਤੁਰੰਤ ਪੂਰਾ ਕੀਤਾ ਜਾਵੇ

ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਜਾਰੀ ਕਰਨ ਸਮੇਂ ਪਰਖ ਕਾਲ ਦਾ ਸਮਾਂ ਇੱਕ ਸਾਲ ਕਰਨ ਅਤੇ ਪਰਖ ਕਾਲ ਦੇ ਸਮੇਂ ਦੌਰਾਨ ਪੂਰੀ ਤਨਖਾਹ ਦੇਣ ਦਾ ਵਚਨ ਕੀਤਾ ਸੀ ਪਰ ਹੁਣ ਸਰਕਾਰ ਵਿੱਚ ਆਉਣ ਤੋਂ ਬਾਅਦ ਇਸ ਵਾਅਦੇ ਤੋਂ ਸਪੱਸ਼ਟ ਤੌਰ ਤੇ ਮੁੱਕਰਿਆ ਜਾ ਰਿਹਾ ਹੈ । ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਕੀਤਾ ਗਿਆ ਚੋਣ ਵਾਅਦਾ ਤੁਰੰਤ ਪੂਰਾ ਕੀਤਾ ਜਾਵੇ ।ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਜਸਪਾਲ ਸੰਧੂ  ਜਲੰਧਰ ,ਜਗਦੀਸ਼ ਰਾਏ ਰਾਹੋਂ , ਤਿਰਲੋਚਨ ਸਿੰਘ ਬਲਾਚੌਰ ,, ਕੁਲਦੀਪ ਸਿੰਘ , ਚਰਨਜੀਤ ਧਾਲੀਵਾਲ ,ਦਿਲਬਾਗ ਕੋਹਾੜਕਾ ਤੇ ਮਨਦੀਪ ਹੈੱਡ ਟੀਚਰ ਤਰਨਤਾਰਨ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here